ਪੰਜਾਬ ਦੇ ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਕੱਲ੍ਹ ਆਪਣੇ ਅਹੁਦੇ ਦੀ ਸਹੁੰ ਚੁੱਕੀ। ਲੋਕਲ ਬਾਡੀ ਗਵਰਨਮੈਂਟ ਮਿਲਣ ‘ਤੋਂ ਬਾਅਦ ਅੱਜ ਵੀਰਵਾਰ ਨੂੰ ਉਨ੍ਹਾਂ ਨੇ ਸਕੱਤਰੇਤ ਵਿੱਚ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਦਫ਼ਤਰ ਵਿੱਚ ਚਾਰਜ ਸੰਭਾਲਣ ਸਮੇਂ ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੰਤਰੀ ਦਾ ਅਹੁਦਾ ਦੇਣ ਲਈ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਸੇਵਾ ਕਰਦੇ ਰਹਿਣਗੇ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੇ ਚੰਗੇ ਕੰਮ ਦਾ ਇਨਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਐਲੋਨ ਮਸਕ ਫਿਰ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਅਰਨੌਲਟ ਨੂੰ ਵੀ ਛੱਡਿਆ ਪਿੱਛੇ
ਦੱਸ ਦੇਈਏ ਕਿ ਮੰਗਲਵਾਰ ਸ਼ਾਮ ਨੂੰ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਉਨ੍ਹਾਂ ਇਸ ਨੂੰ ਪ੍ਰਵਾਨਗੀ ਲਈ ਅੱਗੇ ਰਾਜਪਾਲ ਕੋਲ ਭੇਜ ਦਿੱਤਾ। ਨਿੱਝਰ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: