New cases of Corona found : ਅੰਮ੍ਰਿਤਸਰ ਤੇ ਮੋਹਾਲੀ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਅੰਮ੍ਰਿਤਸਰ ਤੋਂ 34 ਅਤੇ ਮੋਹਾਲੀ ਤੋਂ 23 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਥੇ ਜ਼ਿਲਾ ਪਰਿਵਾਰ ਅਤੇ ਭਲਾਈ ਅਫਸਰ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਆਰ. ਐਸ. ਸੇਠੀ ਦੇ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਡਾ. ਸੇਠੀ ਪਹਿਲਾਂ ਤੋਂ ਹੀ ਪਾਜ਼ੀਟਿਵ ਪਾਏ ਗਏ ਜੂਨੀਅਰ ਅਧਿਕਾਰੀਆਂ ਦੇ ਸੰਪਰਕ ਵਿਚ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੀਟਿਵ ਆਈ ਹੈ।
ਦੱਸਣਯੋਗ ਹੈ ਕਿ ਜ਼ਿਲੇ ਵਿਚ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 1334 ਹੋ ਗਈ ਹੈ। ਹੁਣ ਤੱਕ 992 ਮਰੀਜ਼ ਇਸ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰਪਰਤ ਚੁੱਕੇ ਹਨ। ਪਰ ਅਜੇ ਵੀ ਜ਼ਿਲੇ 278 ਮਰੀਜ਼ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਹੁਣ ਤੱਕ ਇਸ ਮਹਾਮਾਰੀ ਨਾਲ ਜੰਗ ਲੜਦੇ ਹੋਏ 64 ਮਰੀਜ਼ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਉਧਰ ਮੋਹਾਲੀ ਜ਼ਿਲੇ ਵਿਚ ਵੀ ਕੋਰੋਨਾ ਦੇ 23 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਇਥੇ ਕੋਰੋਨਾ ਪੀੜਤਾਂ ਦੀ ਗਿਣਤੀ 574 ਹੋ ਗਈ ਹੈ। ਉਥੇ ਹੀ ਹੁਣ ਤੱਕ ਜ਼ਿਲੇ ’ਚੋਂ 371 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 191 ਮਾਮਲੇ ਅਜੇ ਵੀ ਐਕਟਿਵ ਹਨ। ਦੱਸ ਦੇਈਏ ਕਿ ਹੁਣ ਤੱਕ 12 ਲੋਕਾਂ ਦੀ ਮੋਹਾਲੀ ਵਿਚ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀ ਦਿਆਲਨ ਨੇ ਕਰਦਿਆਂ ਦੱਸਿਆ ਕਿ ਇਹ ਮਾਮਲੇ ਫੇਸ 3ਬੀ1, ਸੈਕਟਰ 126, ਬਟਲਾਨਾ, ਫੇਸ 3ਬੀ, ਹੀਰਾ ਐਨਕਲੇਵ ਖਰੜ, ਸਰਵਜੋਤ ਐਨਕਲੇਵ ਖਰੜ, ਫੇਸ-6 ਮੋਹਾਲੀ, ਜ਼ੀਰਕਪੁਰ, ਮੋਹਾਲੀ ਦੇ ਸੈਕਟਰ-69, ਫੇਸ-9 ਮੋਹਾਲੀ, ਸੈਕਟਰ-66, ਸੈਕਟਰ-94, ਸੰਨੀ ਐਨਕਲੇਵ ਖਰੜ ਤੋਂ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਅੱਜ 9 ਮਰੀਜ਼ਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ।