ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਨਾਲ ਸਬੰਧਤ ਵੱਡੀ ਅਪਡੇਟ ਸਾਹਮਣੇ ਆਈ ਹੈ। ਕਤਲ ਨਾਲ ਜੁੜੀ ਹਮਲਾਵਰਾਂ ਦੀ ਇਕ ਹੋਰ ਸੀਸੀਟੀਵੀ ਸਾਹਮਣੇ ਆਈ ਹੈ ਜਿਸ ਵਿਚ ਹਮਲਾਵਰਾਂ ਦੀ ਸ਼ਕਲ ਬਿਲਕੁਲ ਸਾਫ ਨਜ਼ਰ ਆ ਰਹੀ ਹੈ। ਸੀਸੀਟੀਵੀ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਮਲਾਵਰ ਕਾਰ ਵਿਚ ਬੈਠ ਕੇ ਸੰਜੇ ਵਰਮਾ ‘ਤੇ ਗੋਲੀਆਂ ਚਲਾ ਰਹੇ ਹਨ ਤੇ ਗੋਲੀਆਂ ਮਾਰ ਕੇ ਮੌਕੇ ਤੋਂ ਫ਼ਰਾਰ ਹੁੰਦੇ ਨਜਰ ਆਏ ਹਨ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਬੋਹਰ ਵਿਚ ਕੱਪੜਾ ਵਪਾਰੀ ਸੰਜੇ ਵਰਮਾ ਦਾ 2 ਬਾਈਕ ਸਵਾਰਾਂ ਵੱਲੋਂ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਇਸੇ ਸਬੰਧ ਵਿਚ ਬੀਤੇ ਦਿਨੀਂ ਪੁਲਿਸ ਵੱਲੋਂ 2 ਜਣਿਆਂ ਦਾ ਐਨਕਾਊਂਟਰ ਵੀ ਕੀਤਾ ਗਿਆ ਸੀ। ਸੰਜੇ ਵਰਮਾ ਅਜੇ ਆਪਣੇ ਸ਼ੋਅਰੂਮ ਦੇ ਬਾਹਰ ਪਹੁੰਚਦਾ ਹੈ ਕਿ ਹਮਲਾਵਰਾਂ ਵੱਲੋਂ ਉਸ ‘ਤੇ ਹਮਲਾ ਕਰ ਦਿੱਤਾ ਜਾਂਦਾ ਹੈ ਤੇ ਕਾਰ ਵਿਚ ਬੈਠ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ। ਹਮਲਾਵਰਾਂ ਵੱਲੋਂ ਸੰਜੇ ਵਰਮਾ ਦੀ ਪਹਿਲਾਂ ਰੇਕੀ ਕੀਤੀ ਗਈ ਸੀ ਤੇ ਫਿਰ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਬਾਅਦ ਆਪਣੇ ਹੋਰਨਾਂ ਸਾਥੀਆਂ ਨਾਲ ਕਾਰ ਵਿਚ ਬੈਠ ਕੇ ਫਰਾਰ ਹੋ ਜਾਂਦੇ ਹਨ। ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਘਟਨਾ ਵਿੱਚ ਕੁੱਲ ਪੰਜ ਦੋਸ਼ੀ ਸ਼ਾਮਲ ਸਨ। ਇਨ੍ਹਾਂ ਵਿੱਚੋਂ ਤਿੰਨ ਬਾਈਕ ‘ਤੇ ਸਵਾਰ ਸਨ ਅਤੇ ਦੋ ਸਵਿਫਟ ਕਾਰ ਵਿੱਚ ਸਨ। ਸਵਿਫਟ ਕਾਰ ਵਿੱਚ ਸਵਾਰ ਜਸਪ੍ਰੀਤ ਅਤੇ ਰਾਮ ਰਤਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆਂ ਨੇ ਭੱਜਣ ਤੋਂ ਬਾਅਦ ਰਸਤੇ ਵਿੱਚ ਅਪਰਾਧ ਸਮੇਂ ਪਾਏ ਹੋਏ ਕੱਪੜੇ ਸੁੱਟ ਦਿੱਤੇ ਸਨ। ਵਰਤੇ ਗਏ ਹਥਿਆਰ ਵੀ ਰਸਤੇ ਵਿੱਚ ਲੁਕਾਏ ਹੋਏ ਸਨ। ਜਦੋਂ ਪੁਲਿਸ ਮੰਗਲਵਾਰ ਸ਼ਾਮ ਨੂੰ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲੈ ਗਈ ਤਾਂ ਦੋਸ਼ੀਆਂ ਦੇ ਸਾਥੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਜਦੋਂ ਦੋਵੇਂ ਦੋਸ਼ੀ ਮੌਕੇ ਤੋਂ ਭੱਜਣ ਲੱਗੇ ਤਾਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਜਸਪ੍ਰੀਤ ਅਤੇ ਰਾਮ ਰਤਨ ਨੂੰ ਗੋਲੀ ਮਾਰ ਦਿੱਤੀ ਅਤੇ ਦੋਵਾਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
























