ਹਰਿਆਣਾ ਸਰਕਾਰ ‘ਚ ਮੰਤਰੀ ਰਹੇ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਘੱਟ ਹੋਣ ਦੀ ਬਜਾਏ ਵਧਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਉਨ੍ਹਾਂ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਖੇਡ ਮੰਤਰੀ ਦਾ ਅਹੁਦਾ ਗੁਆਉਣਾ ਪਿਆ ਅਤੇ ਹੁਣ ਹਰਿਆਣਾ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਦਰਜ ਐਫਆਈਆਰ ਵਿੱਚ ਇੱਕ ਨਵੀਂ ਧਾਰਾ ਜੋੜ ਦਿੱਤੀ ਗਈ ਹੈ।
ਇਹ ਧਾਰਾ ਗੈਰ-ਜ਼ਮਾਨਤੀ ਹੈ। ਇਸ ਤੋਂ ਪਹਿਲਾਂ ਖੇਡ ਮੰਤਰੀ ਸੰਦੀਪ ਸਿੰਘ ਨੇ ਐਫਆਈਆਰ ਦਰਜ ਹੋਣ ਤੋਂ ਬਾਅਦ 1 ਜਨਵਰੀ 2023 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਮੇਰੇ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।
ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਉਸ ਵਿਰੁੱਧ ਦਰਜ ਕੇਸ ਵਿੱਚ ਆਈਪੀਸੀ ਦੀ ਇੱਕ ਨਵੀਂ ਧਾਰਾ ਜੋੜ ਦਿੱਤੀ ਹੈ। ਪੀੜਤ ਮਹਿਲਾ ਕੋਚ ਦੇ ਵਕੀਲ ਦੀਪਾਂਸ਼ੂ ਬਾਂਸਲ ਦਾ ਕਹਿਣਾ ਹੈ ਕਿ ਪੁਲਿਸ ਪੀੜਤਾ ਦੇ ਉਹ ਕੱਪੜੇ ਲੈ ਗਈ ਹੈ ਜੋ ਉਸ ਨੇ ਘਟਨਾ ਵਾਲੇ ਦਿਨ ਪਹਿਨੇ ਸਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਐਫਆਈਆਰ ਵਿੱਚ ਧਾਰਾ 509 ਵੀ ਜੋੜ ਦਿੱਤੀ ਗਈ ਹੈ।
ਆਪਣੇ ‘ਤੇ ਲੱਗੇ ਦੋਸ਼ਾਂ ਬਾਰੇ ਸੰਦੀਪ ਸਿੰਘ ਨੇ ਝੂਠੇ ਦੋਸ਼ ਲਗਾ ਕੇ ਮਹਿਲਾ ਕੋਚ ਦਾ ਅਕਸ ਖਰਾਬ ਕਰਨ ਦੀ ਸ਼ਿਕਾਇਤ ਵੀ ਕੀਤੀ ਸੀ। ਉਸ ਦੀ ਸ਼ਿਕਾਇਤ ਦੀ ਜਾਂਚ ਲਈ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਦੂਜੇ ਪਾਸੇ ਪੀੜਤਾ ਨੇ ਦੋਸ਼ ਲਾਇਆ ਸੀ ਕਿ ਸੰਦੀਪ ਸਿੰਘ ਦੇ ਖੇਡ ਮੰਤਰੀ ਹੁੰਦਿਆਂ ਇਸ ਮਾਮਲੇ ਦੀ ਜਾਂਚ ਨਿਰਪੱਖ ਨਹੀਂ ਹੋ ਸਕੀ। ਅਜਿਹੇ ‘ਚ ਸੰਦੀਪ ਸਿੰਘ ਨੇ ਕਿਹਾ ਸੀ ਕਿ ਉਹ ਆਪਣਾ ਖੇਡ ਵਿਭਾਗ ਨੈਤਿਕ ਆਧਾਰ ‘ਤੇ ਮੁੱਖ ਮੰਤਰੀ ਨੂੰ ਸੌਂਪ ਰਹੇ ਹਨ।
ਇਹ ਵੀ ਪੜ੍ਹੋ : ਪਿਅੱਕੜਾਂ ਲਈ ਖੁਸ਼ਖਬਰੀ, ਚੰਡੀਗੜ੍ਹ ‘ਚ ਸ਼ਰਾਬ ਸਸਤੀ ਕਰਨ ਦੀ ਤਿਆਰੀ!
ਦੱਸ ਦੇਈਏ ਕਿ ਭਾਰਤੀ ਦੰਡਾਵਲੀ ਦੀ ਧਾਰਾ 509 ਮੁਤਾਬਕ ਜੋ ਕੋਈ ਵੀ ਔਰਤ ਦੀ ਮਰਿਆਦਾ ਦਾ ਅਪਮਾਨ ਕਰਨ ਦੇ ਇਰਾਦੇ ਨਾਲ, ਕੋਈ ਸ਼ਬਦ ਬੋਲੇਗਾ ਜਾਂ ਚੀਜ਼ ਪ੍ਰਦਰਸ਼ਿਤ ਕਰੇਗਾ ਜਾਂ ਕੋਈ ਇਸ਼ਾਰਾ ਕਰੇਗਾ, ਉਸ ਨੂੰ ਕਿਸੇ ਇਕ ਮਿਆਦ ਲਈ ਸਾਧਾਰਨ ਜੇਲ੍ਹ ਦੀ ਸਜ਼ਾ, ਜਿਸ ਨੂੰ ਤਿੰਨ ਸਾਲਾਂ ਤੱਕ ਵਧਾਇਆ ਜਾ ਸਕਦਾ ਹੈ ਜਾਂ ਆਰਥਿਕ ਦੰਡ, ਜਾਂ ਦੋਵਾਂ ਦਾ ਹੱਕਦਾਰ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: