ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੱਜ ਅੰਮ੍ਰਿਤਸਰ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਖਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਨਾ ਤਾਂ ਚੰਡੀਗੜ੍ਹ ਤੋਂ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ ਅਤੇ ਨਾ ਹੀ ਅੰਮ੍ਰਿਤਸਰ ਵਿੱਚ ਉਤਰਨ ਦਿੱਤੀ ਗਈ।
ਮੁੱਖ ਮੰਤਰੀ ਚੰਨੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਾ ਸੀ, ਪਰ ਅਜਿਹਾ ਸੰਭਵ ਨਹੀਂ ਹੋ ਸਕਿਆ। ਜਦੋਂ ਕਿ ਮੁੱਖ ਮੰਤਰੀ ਦੀ ਸੁਰੱਖਿਆ ਲਈ ਸੀਐਮ ਸਕਿਓਰਿਟੀ ਤਾਇਨਾਤ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਦੇ ਹੀ ਚਰਨਜੀਤ ਸਿੰਘ ਚੰਨੀ ਕੀਤੇ ਇਹ ਵੱਡੇ ਐਲਾਨ, ਲੋਕਾਂ ਨੂੰ ਦਿੱਤੇ ਇਹ ਖਾਸ ਤੋਹਫੇ
ਦੂਜੇ ਪਾਸੇ ਸੀਐਮ ਚੰਨੀ ਨੇ ਚੰਡੀਗੜ੍ਹ ਵਿੱਚ ਸਾਰੇ ਵਿਧਾਇਕਾਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਸਾਰੇ ਵਿਧਾਇਕਾਂ ਨੂੰ ਕਿਸੇ ਵੀ ਰੂਪ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਹੜੇ ਵਿਧਾਇਕ ਸ਼ਹਿਰ ਜਾਂ ਦੇਸ਼ ਤੋਂ ਬਾਹਰ ਹਨ, ਉਨ੍ਹਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚੰਨੀ ਨੇ ਦੇਰ ਰਾਤ ਕੈਬਨਿਟ ਮੀਟਿੰਗ ਬੁਲਾਈ ਸੀ, ਜਿਸ ਵਿੱਚ ਅਹਿਮ ਫੈਸਲੇ ਲਏ ਗਏ ਸਨ।