New conditions for stopping : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦਾ ਭੁਗਤਾਨ ਸਿੱਧਾ ਉਨ੍ਹਾਂ ਦੇ ਖਾਤੇ ਵਿੱਚ ਕਰਨ ਅਤੇ ਫਸਲਾਂ ਵੇਚਣ ਵਾਲੇ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਵੇਰਵਾ ਵੀ ਦੇਣ ਦਾ ਹੁਕਮ ਦਿੱਤਾ ਹੈ। ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨਾਂ ਨਾਲ ਵਿਤਕਰੇ ਭਰਿਆ ਕਦਮ ਦੱਸਿਆ। ਅਕਾਲੀ ਆਗੂ ਨੇ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਦੇ ਹੀ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਅਪਲੋਡ ਕਰਨ ਵਾਸਤੇ ਕਿਹਾ ਗਿਆ ਹੈ। ਕੇਂਦਰ ਸਰਕਾਰ ਨੇ ਆਉਣ ਵਾਲੇ ਕਣਕ ਦੇ ਸੀਜ਼ਨ ਤੋਂ ਫਸਲਾਂ ਦੀ ਐਮਐਸਪੀ ਅਨੁਸਾਰ ਸਰਕਾਰੀ ਖਰੀਦ ਖਤਮ ਕਰਨ ਵਾਸਤੇ ਸਰਕਾਰ ਨੇ ਜ਼ਮੀਨੀ ਰਿਕਾਰਡ ਅਪਲੋਡ ਕਰਨ ਦੀ ਨਵੀਂ ਸ਼ਰਤ ਰੱਖ ਦਿੱਤੀ ਹੈ।
ਬੀਬਾ ਬਾਦਲ ਨੇ ਕੇਂਦਰ ਦੇ ਇਸ ਫੈਸਲੇ ਵਿੱਚ ਪੰਜਾਬ ਸਰਕਾਰ ਦੀ ਵੀ ਸਹਿਮਤੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕੀਤੀ ਹੈ ਜਿਨ੍ਹਾਂ ਨੇ ਉਹ ਦਸਤਾਵੇਜ਼ ਦਿਖਾਇਆ ਹੈ ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਤੇ ਖੁਰਾਕ ਤੇ ਸਪਲਾਈ ਮੰਤਰੀ ਨੇ ਪੰਜਾਬ ਤੋਂ ਕਣਕ ਦੀ ਸਰਕਾਰੀ ਖਰੀਦ ਲਈ ਜ਼ਮੀਨ ਰਿਕਾਰਡ ਅਪਲੋਡ ਕਰਨ ਲਈ ਸਹਿਮਤੀ ਦਿੱਤੀ ਹੈ।
ਦੱਸਣਯੋਗ ਹੈ ਕਿ ਹਰਸਿਮਰਤ ਬਾਦਲ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਿਸਾਨਾਂ ਨੂੰ ਈ-ਭੁਗਤਾਨ ਮੁਹੱਈਆ ਕਰਾਉਣ ਲਈ ਜ਼ਮੀਨੀ ਰਿਕਾਰਡ ਦੇ ਵੇਰਵੇ ਜੀ ਜਾਣਕਾਰੀ ਦੇਣ ‘ਤੇ ਸਿਰਫ ਪੰਜਾਬ ਨੂੰ ਹੀ ਇਤਰਾਜ਼ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਐਫਸੀਆਈ ਦੀ ਖਰੀਦ ਸਾਰੇ ਦੇਸ਼ ਵਿੱਚ ਚੰਗੀ ਤਰ੍ਹਾਂ ਚੱਲ ਰਹੀ ਹੈ ਅਤੇ ਇਹ ਇੱਕ ਹੀ ਸੂਬਾ ਹੈ ਜੋ ਰਿਕਾਰਡ ਨਹੀਂ ਦੇਣਾ ਚਾਹੁੰਦਾ।