ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਹੁਣ ਘੱਟਣੀ ਸ਼ੁਰੂ ਹੋ ਗਈ ਹੈ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1907 ਮਾਮਲੇ ਦਰਜ ਕੀਤੇ ਗਏ, ਜਦਕਿ 79 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 3619 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ 2 ਨਵੇਂ ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਆਈਸੀਯੂ ਵਿੱਚ ਭਰਤੀ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਲੁਧਿਆਣਾ ਅਤੇ ਇੱਕ ਜਲੰਧਰ ਕੋਂ ਹੈ, ਉਥੇ ਲੁਧਿਆਣੇ ਤੋਂ ਚਾਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 577997 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 538534 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 24454 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15009 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 3424 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 704 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 295 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਆਖਰੀ ਤਰੀਕ ‘ਚ ਵਾਧਾ, ਛੇਤੀ ਕਰੋ Apply