ਕੋਰੋਨਾ ਦੇ ਮਾਮਲਿਆਂ ਵਿੱਚ ਸੂਬੇ ਨੂੰ ਕੁਝ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ, ਰੋਜ਼ਾਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3102 ਮਾਮਲੇ ਦਰਜ ਕੀਤੇ ਗਏ, ਜਦਕਿ 125 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 598 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ 15 ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਅਤੇ 8 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 562831 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 506349 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 42177 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 14305 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 4918 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 878 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 326 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਵੇਖੋ : ਪੰਜਾਬ ’ਚ ਹੁਣ ਤੱਕ 50 ਲੱਖ ਤੋਂ ਵੱਧ ਲੋਕਾਂ ਨੂੰ ਲੱਗ ਚੁੱਕਾ ਕੋਰੋਨਾ ਟੀਕਾ- ਨੋਡਲ ਅਫਸਰ