ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਅੱਜ ਸੂਬੇ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀਆਂ ਦਰਾਂ ਵੀ ਕੁਝ ਘਟੀਆਂ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 5094 ਮਾਮਲੇ ਦਰਜ ਕੀਤੇ ਗਏ, ਜਦਕਿ 172 ਮਰੀਜ਼ਾਂ ਨੇ ਦਮ ਤੋੜਿਆ, ਦੱਸ ਦੇਈਏ ਕਿ ਬੀਤੇ ਦਿਨ ਕੋਰੋਨਾ ਕਰਕੇ 201 ਲੋਕਾਂ ਦੀ ਮੌਤ ਹੋਈ ਸੀ ਅਤੇ 5400 ਤੋਂ ਉੱਪਰ ਮਾਮਲੇ ਸਾਹਮਣੇ ਆਏ ਸਨ।
ਸਭ ਤੋਂ ਵੱਧ ਮੌਤਾਂ ਲੁਧਿਆਣਾ ਤੇ ਪਟਿਆਲਾ ਜ਼ਿਲ੍ਹੇ ਵਿੱਚ ਹੋਈਆਂ, ਜਿਥੇ ਕ੍ਰਮਵਾਰ 19 ਤੇ 20 ਲੋਕਾਂ ਨੇ ਦਮ ਤੋੜਿਆ। ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ ਰਿਕਵਰੀ ਰੇਟ ਹੁਣ ਸਾਹਮਣੇ ਆ ਰਹੇ ਮਾਮਲਿਆਂ ਨਾਲੋਂ ਵੱਧ ਰਿਹਾ ਹੈ। ਅੱਜ ਸੂਬੇ ਵਿੱਚ 8527 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 538994 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 468208 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 57505 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 13281 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।