ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ 1 ਜੁਲਾਈ ਤੋਂ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣ ਵਾਲੇ ਬਾਰ, ਪੱਬਾਂ ਅਤੇ ਅਹਾਤਿਆਂ ਸਮੇਤ ਕੁਝ ਹੋਰ ਛੋਟਾਂ ਦੇ ਨਾਲ ਕੋਵਿਡ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਹਰੀਸ਼ ਰਾਏ ਢਾਂਡਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ, ਸਿਮਰਜੀਤ ਸਿੰਘ ਬੈਂਸ ਤੋਂ ਦੱਸਿਆ ਖਤਰਾ
ਇਸੇ ਤਹਿਤ ਜਲੰਧਰ ਦੇ ਡੀ. ਸੀ. ਘਣਸ਼ਿਆਮ ਥੋਰੀ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਦੀ ਲਾਗ ਦੇ ਮਾਮਲਿਆਂ ‘ਚ ਆਈ ਗਿਰਾਵਟ ਦੇ ਮੱਦੇਨਜ਼ਰ, ਜਲੰਧਰ ਦੇ ਡੀਸੀ ਘਨਸ਼ਿਆਮ ਥੋਰੀ ਨੇ ਸ਼ਹਿਰ ਵਾਸੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੈ। ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਜੁਲਾਈ ਤੋਂ ਬਾਰ, ਪੱਬ ਅਤੇ ਅਹਾਤੇ ਨੂੰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾ ਰਹੀ ਹੈ। ਬਾਰਾਂ, ਪੱਬਾਂ ਅਤੇ ਯੂਨੀਵਰਸਿਟੀਆਂ ਨੂੰ ਸਖਤੀ ਨਾਲ ਸਮਾਜਕ ਦੂਰੀਆਂ ਵਾਲੇ ਪ੍ਰੋਟੋਕੋਲ ਦੀ ਪਾਲਣਾ ਕਰਨੀ ਪਏਗੀ। ਇਸ ਤੋਂ ਇਲਾਵਾ, ਵੇਟਰ / ਸਰਵਰ / ਹੋਰ ਸਟਾਫ ਨੂੰ ਟੀਕੇ ਦੀ ਘੱਟੋ ਘੱਟ ਇਕ ਖੁਰਾਕ ਲੈਣੀ ਲਾਜ਼ਮੀ ਹੈ।
ਇਸਦੇ ਨਾਲ, ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਸਟਾਫ ਅਤੇ ਵਿਦਿਆਰਥੀਆਂ ਲਈ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ ਜਿਨ੍ਹਾਂ ਨੇ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕੀਤੀ ਹੈ। ਇਹ ਹੁਕਮ 10 ਜੁਲਾਈ ਤੱਕ ਲਾਗੂ ਰਹਿਣਗੇ। ਆਈਲੈਟਸ ਕੋਚਿੰਗ ਇੰਸਟੀਚਿਊਟਸ ਨੂੰ ਪਹਿਲਾਂ ਹੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ, ਜਿਥੇ ਵਿਦਿਆਰਥੀਆਂ ਅਤੇ ਸਟਾਫ ਨੂੰ ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਲਣੀ ਲਾਜ਼ਮੀ ਹੈ।
ਇਹ ਵੀ ਪੜ੍ਹੋ : ਰੇਲ ਮੁਸਾਫਰਾਂ ਲਈ ਰਾਹਤ ਭਰੀ ਖਬਰ : ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਬਹਾਲ ਕੀਤੀਆਂ 10 ਜੋੜੀ ਟ੍ਰੇਨਾਂ