New instructions from the Punjab : ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਨਵੀਆਂ ਹਿਦਾਇਤਾਂ ਜਾਰੀ ਕੀਤੀ ਗਈ ਹੈ, ਜੋਕਿ 7 ਜੁਲਾਈ ਤੋਂ ਲਾਗੂ ਹੋਵੇਗੀ। ਐਡਵਾਇਜ਼ਰੀ ਮੁਤਾਬਕ ਪੰਜਾਬ ਵਿਚ ਕਿਸੇ ਵੀ ਤਰੀਕੇ (ਸੜਕੀ, ਰੇਲ ਜਾਂ ਹਵਾਈ ਯਾਤਰਾ ਰਾਹੀਂ) ਦਾਖਲ ਹੋਣ ਸਮੇਂ ਬਾਲਗ ਜਾਂ ਨਾਬਾਲਗ ਕਿਸੇ ਵੀ ਵਿਅਕਤੀ ਦੀ ਡਾਕਟਰੀ ਜਾਂਚ ਕੀਤੀ ਜਾਏਗੀ। ਪੰਜਾਬ ਆਉਣ ਤੋਂ ਪਹਿਲਾਂ ਵਿਅਕਤੀ ਨੂੰ ਆਪਣੇ ਆਪ ਨੂੰ ਈ-ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ, ਜਿਸ ਵਿਚ ਸੜਕੀ ਯਾਤਰਾ ਰਾਹੀਂ ਨਿੱਜੀ ਵਾਹਨ ਤੇ ਆਉਣ ਵਾਲੇ ਵਿਅਕਤੀ ਨੂੰ ਆਪਣੇ ਮੋਬਾਈਲ ਫੋਨਤੇ ਕੋਵਾ ਐਪ ਡਾਊਨਲੋਡ ਕਰਕੇ ਆਪਣੇ ਸਮੇਤ ਯਾਤਰਾ ਦੌਰਾਨ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ `ਤੇ ਲਗਾਉਣੀ ਹੋਵੇਗੀ।
ਪਬਲਿਕ ਟਰਾਂਸਪੋਰਟ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਹੇ ਵਿਅਕਤੀ ਨੂੰ ਮੋਬਾਇਲ ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ। ਜਾਂ https://cova.punjab.gov.in/registration ਪੋਰਟਲਤੇ ਲੌਗ ਇਨ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟੇ੍ਰਸ਼ਨ ਕਰਨੀ ਹੋਵੇਗੀ ਅਤੇ ਉਪਰੋਕਤ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ। ਜੇਕਰ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਉਸਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ ਜਿਸ ਵੱਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ `ਤੇ ਹੀ ਕੀਤੀ ਜਾਵੇਗੀ, ਜਿਸ ਵਿਚ ਵਧੇਰੇ ਸਮਾਂ ਲੱਗ ਸਕਦਾ ਹੈ।
ਅਕਸਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੱਡ ਕੇ ਪੰਜਾਬ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਲਾਜ਼ਮੀ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112
ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ। ਕੋਵਿਡ -19 ਲੱਛਣ ਮਹਿਸੂਸ ਹੋਣ ’ਤੇ ਤੁਰੰਤ 104 `ਤੇ ਕਾਲ ਕੀਤੀ ਜਾ ਸਕਦੀ ਹੈ। ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਇਨ੍ਹਾਂ ਹਿਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਦੰਡਾਤਮਕ ਕਾਰਵਾਈ ਕੀਤੀ ਜਾਵੇਗੀ।