ਜ਼ਿਲ੍ਹਾ ਮੈਜਿਸਟ੍ਰੇਟ ਫਤਿਹਗੜ੍ਹ ਸਾਹਿਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹੇ ਵਿੱਚ ਨਵੇਂ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਹੁਣ ਜ਼ਿਲ੍ਹੇ ਭਰ ਵਿਚ ਦੁਕਾਨਾਂ ਸਵੇਰੇ 8 ਵਜੇ ਤੋਂ ਸ਼ਾਮੀਂ 5 ਵਜੇ ਤੱਕ ਖੁੱਲ੍ਹ ਸਕਣਗੀਆਂ ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜੋ ਹੁਕਮ ਜਾਰੀ ਕੀਤੇ ਗਏ ਸਨ ਉਸ ਮੁਤਾਬਕ ਹੀ ਜ਼ਿਲ੍ਹੇ ਭਰ ਵਿੱਚ ਵੀਕੈਂਡ ਲੋਕ ਡੌਨ ਜਾਰੀ ਰਹੇਗਾ, ਤੇ ਲੌਕ ਡਾਊਨ ਦੌਰਾਨ ਜਿਥੇ ਸ਼ਨੀਵਾਰ ਅਤੇ ਐਤਵਾਰ ਨੂੰ ਬਾਕੀ ਦੁਕਾਨਾਂ ਬੰਦ ਰਹਿਣਗੀਆਂ, ਉਥੇ ਉਸੇ ਮੁਤਾਬਕ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਹੀ ਖੁੱਲ੍ਹ ਸਕਣਗੀਆਂ ।
ਇਸਦੇ ਨਾਲ ਹੀ ਨਵੇਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਪ੍ਰਾਈਵੇਟ ਵਹੀਕਲਾਂ ਵਿੱਚ 2 ਵਿਅਕਤੀਆਂ ਨੂੰ ਵੀ ਬੈਠਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਵ੍ਹੀਕਲਾਂ ਦੀ ਨਿਰਧਾਰਤ ਸੀਮਾ ਅਨੁਸਾਰ ਹੁਣ ਵਿਅਕਤੀ ਸਫਰ ਕਰ ਸਕਣਗੇ ।
ਇਹ ਵੀ ਪੜ੍ਹੋ : ਬ੍ਰੇਕਿੰਗ : ਕੋਰੋਨਾ ਨੂੰ ਕੰਟਰੋਲ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਹਫਤਾ ਹੋਰ ਵਧਾਈਆਂ ਪਾਬੰਦੀਆਂ, ਦੁਕਾਨਾਂ ਖੋਲ੍ਹਣ ਦਾ ਬਦਲਿਆ ਸਮਾਂ