ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਬਲਾਤਕਾਰ ਦੇ ਕੇਸ ਵਿੱਚ ਨਵਾਂ ਮੋੜ ਆਇਆ ਹੈ। ਬੈਂਸ ਨੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਰਜ ਕੀਤੀ ਗਈ ਐਫਆਈਆਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਵੀਰਵਾਰ ਨੂੰ ਹਾਈ ਕੋਰਟ ਨੇ ਬੈਂਸ ਦੀ ਕੇਸ ਰੱਦ ਕਰਨ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਦੱਸ ਦੇਈਏ ਕਿ 5 ਮਹੀਨੇ ਪਹਿਲਾਂ ਇੱਕ 44 ਸਾਲਾ ਔਰਤ ਨੇ ਸਿਮਰਜੀਤ ਬੈਂਸ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਜਦੋਂ ਪੁਲਿਸ ਨੇ ਕਾਰਵਾਈ ਨਹੀਂ ਕੀਤੀ ਤਾਂ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ। ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਨਾ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
7 ਜੁਲਾਈ ਨੂੰ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਪੁਲਿਸ ਨੂੰ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ 15 ਜੁਲਾਈ ਤੱਕ ਸਟੇਟਸ ਰਿਪੋਰਟ ਵੀ ਮੰਗੀ ਗਈ ਸੀ। ਥਾਣਾ ਡਵੀਜ਼ਨ ਨੰਬਰ 6 ਨੇ ਬੈਂਸ ਸਣੇ 7 ਵਿਅਕਤੀਆਂ ਖ਼ਿਲਾਫ਼ ਸਾਜਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਨੇ ਵੀ ਉਸ ਦੀ ਗ੍ਰਿਫਤਾਰੀ ਲਈ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨਾਂ ਦਾ ਮਨਾਲੀ ‘ਚ ਹੰਗਾਮਾ- ਕੀਤੀ ਮਾਰਕੁੱਟ, ਕੱਢੀਆਂ ਤਲਵਾਰਾਂ, 4 ਗ੍ਰਿਫਤਾਰ