ਤੁਰਕੀ ਤੇ ਸੀਰੀਆ ਵਿੱਚ ਵਿਨਾਸ਼ਕਾਰੀ ਭੂਚਾਲ ਦੇ ਬਾਅਦ ਤੋਂ ਕਾਇਓ ਦੂਜੇ ਦੇਸ਼ਾਂ ਵਿੱਚ ਵੀ ਲਗਾਤਾਰ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਨਿਊਜ਼ੀਲੈਂਡ ਦੀ ਧਰਤੀ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਗਈ। ਨਿਊਜ਼ੀਲੈਂਡ ਵਿੱਚ ਸ਼ਨੀਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕਰਨ ਮਗਰੋਂ ਲੋਕਾਂ ਵਿਚਾਲੇ ਭਗਦੜ ਮੱਚ ਗਈ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.9 ਮਾਪੀ ਗਈ। PTWC ਦੇ ਮੁਤਾਬਕ 6.9 ਦੀ ਤੀਬਰਤਾ ਦਾ ਭੂਚਾਲ ਨਿਊਜ਼ੀਲੈਂਡ ਦੇ ਸੁਦੂਰ ਉੱਤਰ ਵਿੱਚ ਪ੍ਰਸ਼ਾਂਤ ਖੇਤਰ ਵਿੱਚ ਆਇਆ। ਸੁਨਾਮੀ ਨੂੰ ਫਿਲਹਾਲ ਕੋਈ ਖਤਰਾ ਨਹੀਂ ਦੱਸਿਆ ਗਿਆ ਹੈ। ਭੂਚਾਲ ਨਾਲ ਫਿਲਹਾਲ ਕਿਸੇ ਤਰ੍ਹਾਂ ਦੇ ਜਾਣੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਨੂੰ ਨਿਊਜ਼ੀਲੈਂਡ ਵਿੱਚ ਕੇਮਾਰਡੇਕ ਦੀਪ ਖੇਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀ ਭੂ-ਮੱਧ ਭੂਚਾਲ ਕੇਂਦਰ ਦੇ ਮੁਤਬਕ ਭੂਚਾਲ ਦੀ ਤੀਬਰਤਾ 6.6 ਮਾਪੀ ਗਈ। ਭੂਚਾਲ 183 ਕਿਮੀ ਦੀ ਗਹਿਰਾਈ ‘ਤੇ ਸੀ। ਅਮਰੀਕੀ ਸੁਨਾਮੀ ਵਾਰਨਿੰਗ ਸਿਸਟਮ ਨੇ ਕਿਹਾ ਕਿ ਭੂਚਾਲ ਦੇ ਬਾਅਦ ਸੁਨਾਮੀ ਦੀ ਕੋਈ ਚਿਤਾਵਨੀ ਨਹੀਂ ਹੈ।
ਇਹ ਵੀ ਪੜ੍ਹੋ: ਸਿੱਧੂ ਦੇ ਪਿਤਾ ਬਲਕੌਰ ਸਿੰਘ ਦਾ ਐਲਾਨ, 19 ਮਾਰਚ ਨੂੰ ਮਨਾਈ ਜਾਵੇਗੀ ਮੂਸੇਵਾਲਾ ਦੀ ਪਹਿਲੀ ਬਰਸੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਨਿਊਜ਼ੀਲੈਂਡ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਨਿਊਜ਼ੀਲੈਂਡ ਵਿੱਚ 15 ਫਰਵਰੀ ਦੁਪਹਿਰ ਨੂੰ 6.1 ਦੀ ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ ਦੀਆਂ ਗਤੀਵਿਧੀਆਂ ਨੂੰ ਲੈ ਕੇ ਜਾਣਕਾਰੀ ਦੇਣ ਵਾਲੀ ਏਜੰਸੀ EMSC ਨੇ ਦੱਸਿਆ ਸੀ ਕਿ ਨਿਊਜ਼ੀਲੈਂਡ ਵਿੱਚ ਲੋਅਰ ਹਟ ਤੋਂ ਕਰੀਬ 78 ਕਿਲੋਮੀਟਰ ਉੱਤਰ -ਪੱਛਮ ਵਿੱਚ ਭੂਚਾਲ ਦੇ ਝਟਕੇ ਆਏ ਸਨ। ਹਾਲਾਂਕਿ ਭੂਚਾਲ ਕਾਰਨ ਇਸ ਦੌਰਾਨ ਵੀ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਸੀ।
ਵੀਡੀਓ ਲਈ ਕਲਿੱਕ ਕਰੋ -: