ਅੰਮ੍ਰਿਤਸਰ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਵਜੰਮੇ ਬੱਚੇ ਨੂੰ ਲਿਫਾਫੇ ਵਿੱਚ ਪਾ ਕੇ ਗਟਰ ਵਿੱਚ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਇਹ ਬੇਸ਼ਰਮੀ ਭਰਿਆ ਕਾਰਾ ਕੀਤਾ।
ਪੁਲਿਸ ਰਿਪੋਰਟ ਮੁਤਾਬਕ ਅੰਮ੍ਰਿਤਸਰ ਬੀ ਬਲਾਕ ਰੇਲਵੇ ਕਾਲੋਨੀ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਨੇ ਨਵਜੰਮੇ ਬੱਚੇ ਨੂੰ ਲਿਫਾਫੇ ਵਿੱਚ ਪਾ ਕੇ ਗਟਰ ਵਿੱਚ ਸੁੱਟ ਦਿੱਤਾ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਬੱਚੇ ਨੂੰ ਦੋ ਔਰਤਾਂ ਅਤੇ ਇੱਕ ਮਰਦ ਨੇ ਗਟਰ ਵਿੱਚ ਸੁੱਟਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ
ਮੌਕੇ ‘ਤੇ ਇਕ ਔਰਤ ਨੇ ਜਦੋਂ ਉਕਤ ਅਣਪਛਾਤੇ ਵਿਅਕਤੀਆਂ ਨੂੰ ਪੁੱਛਿਆ ਕਿ ਤੁਸੀਂ ਇੱਥੇ ਕੀ ਕਰ ਰਹੇ ਹੋ ਤਾਂ ਉਨ੍ਹਾਂ ਦੱਸਿਆ ਕਿ ਉਹ ਗਟਰ ‘ਚ ਕੂੜਾ ਸੁੱਟ ਕੇ ਆਏ ਹਨ। ਔਰਤ ਨੂੰ ਸ਼ੱਕ ਹੋਇਆ ਤਾਂ ਉਸ ਨੇ ਜਾ ਕੇ ਦੇਖਿਆ। ਗਟਰ ਵਿੱਚ ਨਵਜੰਮੇ ਬੱਚਾ ਸੀ, ਜੋਕਿ ਮਰ ਚੁੱਕਾ ਸੀ।
ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕੀਤਾ, ਜਿਸ ਤੋਂ ਬਾਅਦ 100 ਨੰਬਰ ‘ਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਨਵਜੰਮੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: