ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ ਨਵੇਂ ਬਣੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਦੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਅਜੈਪਾਲ ਸਿੰਘ ਗਿੱਲ ‘ਆਪ’ ਆਗੂਆਂ ਨਾਲ ਪਿੰਡਾਂ ਵਿਚ ਮੀਟਿੰਗਾਂ ਕਰਦੇ ਰਹੇ ਅਤੇ ਕਰੀਬ 9 ਵਜੇ ਉਹ ਅਢਿਆਣਾ ਸਥਿਤ ਆਪਣੇ ਘਰ ਪਰਤੇ ਸਨ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਘਰ ਵਿਚ ਉਨ੍ਹਾਂ ਦੀ ਪਤਨੀ ਅਤੇ ਧੀ ਹੀ ਸੀ ਅਤੇ ਉਹ ਰੋਜ਼ ਵਾਂਗ ਸੌਣ ਲਈ ਆਪਣੇ ਕਮਰੇ ਵਿਚ ਚਲੇ ਗਏ। ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਏ ਤਾਂ ਪਤਨੀ ਨੇ ਦਰਵਾਜ਼ਾ ਖੜਕਾਇਆ ਪਰ ਉਨ੍ਹਾਂ ਨੇ ਦਰਵਾਜ਼ਾ ਨਾ ਖੋਲ੍ਹਿਆ।
ਜਦੋਂ ਉਨ੍ਹਾਂ ਦੀ ਪਤਨੀ ਨੇ ਖਿੜਕੀ ’ਚੋਂ ਦੇਖਿਆ ਤਾਂ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਤਨੀ ਨੇ ਤੁਰੰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਸ ’ਤੇ ਉਹ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੀਆਂ ਕੁਝ ਦਿਨ ਪਹਿਲਾਂ ਹੋਈਆਂ ਚੋਣਾਂ ‘ਚ ਅਜੈਪਾਲ ਗਿੱਲ ਡਾਇਰੈਕਟਰ ਬਣੇ ਸਨ। ਦੋ ਦਿਨ ਪਹਿਲਾਂ ਅਹੁਦੇਦਾਰਾਂ ਦੀ ਚੋਣ ‘ਚ ਉਨ੍ਹਾਂ ਨੂੰ ਚੇਅਰਮੈਨ ਬਣਾਇਆ ਗਿਆ ਸੀ।