ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਵ-ਵਿਆਹੀ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਕੁੜੀ ਦੇ ਵਿਆਹ ਨੂੰ 5 ਮਹੀਨੇ ਹੀ ਹੋਏ ਸੀ ਕਿ ਸਹੁਰੇ ਘਰ ਧੀ ਦੀ ਮੌਤ ਹੋ ਜਾਣ ਦੀ ਖਬਰ ਪੇਕੇ ਪਰਿਵਾਰ ਨੂੰ ਮਿਲੀ। ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੇਕੇ ਪਰਿਵਾਰ ਵੱਲੋਂ ਸਹੁਰੇ ਵਾਲਿਆਂ ‘ਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ। ਕਿ ਉਨ੍ਹਾਂ ਦੀ ਧੀ ਨੇ ਖੁਦਕੁਸ਼ੀ ਨਹੀਂ ਸਗੋਂ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਮ੍ਰਿਤਕਾ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਘਟਨਾ ਨੂੰ ਕਤਲ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਸਹੁਰਾ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁੜੀ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ। ਹਾਲਾਂਕਿ ਪੁਲਿਸ ਮੌਕੇ ਉਤੇ ਪਹੁੰਚ ਚੁੱਕੀ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























