ਲੁਧਿਆਣਾ ਗੈਸ ਕਾਂਡ ‘ਤੇ NGT ਨੇ ਵੱਡਾ ਫੈਸਲਾ ਲਿਆ ਹੈ। ‘ਨੈਸ਼ਨਲ ਗ੍ਰੀਨ ਟ੍ਰਿਬਿਊਨਲ’ ਨੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿਚ ਕਿਹਾ ਗਿਆ ਹੈ ਕਿ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20-20 ਲੱਖ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਜਾਵੇ।
ਦੱਸ ਦੇਈਏ ਕਿ ਹੁਣ ਤੱਕ ਹੁਣ ਤੱਕ ਸੂਬਾ ਸਰਕਾਰ ਨੇ 2-2 ਲੱਖ ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ।NGT ਨੇ ਤੱਥਾਂ ਦੀ ਘੋਖ ਲਈ 8 ਮੈਂਬਰੀ ਕਮੇਟੀ ਵੀ ਬਣਾਈ ਹੈ। ਇਸ ਗੈਸ ਕਾਂਡ ‘ਚ 11 ਲੋਕਾਂ ਦੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: