ਮੂਸੇਵਾਲਾ ਕਤਲ ਕੇਸ ਵਿੱਚ ਫੜੇ ਗਏ ਗੈਂਗਸਟਰਾਂ ਦੇ ਅੱਤਵਾਦੀ ਕੁਨੈਕਸ਼ਨ ਸਾਹਮਣੇ ਆ ਰਹੇ ਹਨ, ਜਿਸ ਦੇ ਚੱਲਦਿਆਂ NIA ਅੱਜ ਸਵੇਰ ਤੋਂ ਪੰਜਾਬ, ਹਰਿਆਣਾ ਤੇ ਦਿੱਲੀ ਸਣੇ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸੇ ਕੜੀ ਵਿੱਚ NIA ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਸ਼ੀ ਦੇ ਘਰ ਫਾਜ਼ਿਲਕਾ ਵਿਖੇ ਪਹੁੰਚ ਚੁੱਕੀ ਹੈ।
ਮਿਲੀ ਜਾਣਕਾਰੀ ਮੁਤਾਬਕ NIA ਦੀ ਟੀਮ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੁਤਾਰਾਂਵਾਲੀ ਵਿਖੇ ਪਹੁੰਚੀ ਹੈ ਅਤੇ ਲਾਰੈਂਸ ਬਿਸ਼ਨੋਈ ਦੇ ਘਰ ਛਾਪੇਮਾਰੀ ਕਰ ਰਹੀ ਹੈ। ਲਾਰੈਂਸ ਇਸ ਵੇਲੇ ਮੂਸੇਵਾਲਾ ਕਤਲਕਾਂਡ ਦੀ ਪੁੱਛਗਿੱਛ ਲਈ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ, ਜਿਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ।
ਦੱਸ ਦੇਈਏ ਕਿ ਪੰਜਾਬ ਵਿੱਚ ਫਰੀਦਕੋਟ ਦੇ ਸ਼ਹਿਰ ਕੋਟਕਪੂਰਾ ਵਿੱਚ ਅੱਜ ਸਵੇਰੇ 6 ਵਜੇ ਤੋਂ ਇੱਕ ਘਰ ਵਿੱਚ NIA ਦੀ ਟੀਮ ਵੱਲੋਂ ਸਰਚ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਕਿ ਟੀਮ ਹੱਥ ਕੀ ਸੁਰਾਗ ਲੱਗੇ ਹਨ। ਸਰਚ ਅਜੇ ਵੀ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਵਿਚ ਦੋ ਥਾਵਾਂ ਤੇ ਐਨਆਈਏ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਮੂਸੇਵਾਲਾ ਕਾਂਡ ਨਾਲ ਜੁੜੇ ਗੋਲਡੀ ਬਰਾੜ ਅਤੇ ਇਕ ਹੋਰ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ, ਅਗਲੇ 4 ਦਿਨ ਮੀਂਹ ਦੇ ਆਸਾਰ, ਸਵੇਰ-ਸ਼ਾਮ ਨੂੰ ਡਿੱਗੇਗਾ ਪਾਰਾ
ਐਨਆਈਏ ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ। NIA ਨੇ ਇਸ ਮਾਮਲੇ ‘ਚ ਨੀਰਜ ਬਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਹੁਣ ਤੱਕ ਕਈ ਗ੍ਰਿਫਤਾਰ ਵੀ ਹੋ ਚੁੱਕੇ ਹਨ। ਜਾਂਚ ਏਜੰਸੀ ਹੁਣ ਤੱਕ ਗੈਂਗਸਟਰਾਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕਰ ਚੁੱਕੀ ਹੈ। ਪਿਛਲੀਆਂ ਕੁਝ ਜਾਂਚਾਂ ਵਿੱਚ ਆਈਐਸਆਈ ਅਤੇ ਖਾਲਿਸਤਾਨੀ ਦਹਿਸ਼ਤਗਰਦਾਂ ਨਾਲ ਗੈਂਗਸਟਰਾਂ ਦੇ ਗਠਜੋੜ ਦਾ ਮਾਮਲਾ ਸਾਹਮਣੇ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਖਾਸ ਕਰਕੇ ਪੰਜਾਬ ਦੇ ਗੈਂਗਸਟਰ। ਦੇਸ਼ ਵਿੱਚ ਦਹਿਸ਼ਤ ਦੀ ਸਾਜ਼ਿਸ਼ ਵਿੱਚ ਦਹਿਸ਼ਤਗਰਦਾਂ ਦਾ ਸਾਥ ਦੇਣ ਵਾਲੇ ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਐਨਆਈਏ ਦੇਸ਼ ਦੇ ਹਰ ਕੋਨੇ ਵਿੱਚ ਕਾਰਵਾਈ ਕਰ ਰਹੀ ਹੈ। ਇਸ ਸਮੇਂ ਕਈ ਗੈਂਗਸਟਰਾਂ ਦੇ ਟਿਕਾਣੇ ਜਾਂਚ ਏਜੰਸੀ ਦੇ ਨਿਸ਼ਾਨੇ ‘ਤੇ ਹਨ। ਦੱਸਣਯੋਗ ਹੈ ਕਿ ਮੋਹਾਲੀ ਰਾਕੇਟ ਲਾਂਚਰ ਹਮਲੇ ਅਤੇ ਲੁਧਿਆਣਾ ਕੋਰਟ ਬਲਾਸਟ ਮਾਮਲੇ ਦੀ ਜਾਂਚ ਦੌਰਾਨ ਵੀ ਆਈਐਸਆਈ-ਖਾਲਿਸਤਾਨੀ-ਗੈਂਗਸਟਰਾਂ ਦਾ ਗਠਜੋੜ ਸਾਹਮਣੇ ਆਇਆ ਸੀ।