NIA ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਜਾਉਣ ਲਈ ਪੰਜਾਬ ਆ ਰਹੀ ਹੈ। ਲਾਰੈਂਸ ਇਸ ਸਮੇਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਅਤੇ NIA ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈਣ ਆ ਰਹੀ ਹੈ। ਉਸ ਨੂੰ ਦਿੱਲੀ ਲਿਜਾਇਆ ਜਾਵੇਗਾ, ਜਿੱਥੇ ਉਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਇਸ ਦੇ ਲਈ ਪਟਿਆਲਾ ਹਾਊਸ ਕੋਰਟ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਤੋਂ ਸਾਲ 2022 ‘ਚ ਹੋਏ ਅਰਸ਼ਦੀਪ ਕਤਲ ਕੇਸ ‘ਚ ਪੁੱਛਗਿੱਛ ਕੀਤੀ ਜਾਣੀ ਹੈ। NIA ਦੀ ਟੀਮ ਇਸ ਤੋਂ ਪਹਿਲਾਂ 24 ਨਵੰਬਰ 2022 ਨੂੰ ਵੀ ਲਾਰੇਂਸ ਨੂੰ ਪੁੱਛਗਿੱਛ ਲਈ ਦਿੱਲੀ ਲੈ ਗਈ ਸੀ। ਇਸ ‘ਤੋਂ ਬਾਅਦ ਹੁਣ ਅੱਜ NIA ਦੀ ਟੀਮ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਦਿੱਲੀ ਲੈ ਕੇ ਆ ਰਹੀ ਹੈ। ਉਸ ਨੂੰ ਰਾਜਸਥਾਨ ਦੇ ਇੱਕ ਕੇਸ ਵਿੱਚ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ 5 ਮਹੀਨਿਆਂ ‘ਚ 12.5 ਕਿਲੋ ਹੈਰੋਇਨ, 28 ਕਿਲੋ ਅਫੀਮ ਤੇ ਹੋਰ ਕਈ ਨਸ਼ੇ ਬਰਾਮਦ
ਬਿਸ਼ਨੋਈ ਪਿਛਲੇ 12 ਸਾਲਾਂ ‘ਚ 36 ਮਾਮਲਿਆਂ ‘ਚ ਸ਼ਾਮਲ ਹੈ। ਉਸ ਖ਼ਿਲਾਫ਼ ਪੰਜਾਬ, ਚੰਡੀਗੜ੍ਹ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ 36 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ 21 ਕੇਸਾਂ ਵਿੱਚ ਜਾਂਚ ਚੱਲ ਰਹੀ ਹੈ ਅਤੇ 9 ਵਿੱਚ ਉਹ ਬਰੀ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ ਚਾਰ ਕੇਸ ਇਕੱਲੇ ਰਾਜਸਥਾਨ ਦੇ ਹਨ। 10 ਸਤੰਬਰ, 2021 ਨੂੰ, ਜੈਪੁਰ ਪੁਲਿਸ ਨੇ ਬਿਸ਼ਨੋਈ ਵਿਰੁੱਧ ਫਿਰੌਤੀ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: