Night Curfew will be implemented in : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਦੇ ਇੱਕ ਹੋਰ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਨਾਈਟ ਕਰਫਿਊ ਦਾ ਲਾਗੂ ਕਰ ਦਿੱਤਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਦੇ ਡੀਸੀ ਡਾ. ਸੋਨਾ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਮੁਤਾਬਕ ਜ਼ਿਲ੍ਹੇ ਵਿੱਚ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਇਆ ਜਾਵੇਗਾ। ਇਹ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ।
ਦੱਸਣਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਵਿੱਚ ਵੀ ਰਾਤ 11 ਵਜੇ ਤੋਂ 5 ਵਜੇ ਤੱਕ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਰਾਜ ਵਿੱਚ ਵੀਰਵਾਰ ਨੂੰ 1,071 ਨਵੇਂ ਕੋਵਿਡ -19 ਕੇਸ ਦਰਜ ਕੀਤੇ ਗਏ, ਜੋ ਨਵੰਬਰ 2020 ਤੋਂ ਬਾਅਦ ਦੇ ਸਭ ਤੋਂ ਵੱਧ ਹਨ। ਪੰਜਾਬ ਵਿੱਚ ਰੋਜ਼ਾਨਾ ਸਰਗਰਮ ਮਾਮਲਿਆਂ ਵਿੱਚ 671 ਦਾ ਵਾਧਾ ਹੋਇਆ ਹੈ, ਜਦੋਂ ਕਿ ਰੋਜ਼ਾਨਾ ਮੌਤਾਂ ਦੀ ਗਿਣਤੀ ਵਿੱਚ 15 ਦਾ ਵਾਧਾ ਹੋਇਆ ਹੈ। ਮਹਾਰਾਸ਼ਟਰ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ ਵਾਧਾ ਹੋਣ ਦੇ ਅਤੇ ਮੌਤਾਂ ਹੋਣ ਦੇ ਅੰਕੜੇ ਦੇਸ਼ ਵਿੱਚ ਸਭ ਤੋਂ ਵੱਧ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਐਸਏਐਸ ਨਗਰ ਤੇ ਲੁਧਿਆਣਾ ਵਿੱਚ ਰੋਜ਼ਾਨਾ ਵੱਧ ਤੋਂ ਵੱਧ ਕੇਸ ਵੇਖੇ ਗਏ ਹਨ।