ਸਿੰਘੂ ਬਾਰਡਰ ‘ਤੇ ਕਤਲ ਮਾਮਲੇ ਵਿੱਚ ਕਿਸਾਨ ਆਗੂਆਂ ਦੇ ਬਿਆਨਾਂ ਤੋਂ ਬਾਅਦ ਨਿਹੰਗ ਜਥੇਬੰਦੀਆਂ ਗੁੱਸੇ ਨਾਲ ਭੜਕ ਉਠੀਆਂ ਹਨ। ਉਨ੍ਹਾਂ ਕਿਸਾਨ ਆਗੂਆਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਉਹ ਵੱਡੇ ਖੁਲਾਸੇ ਕਰ ਸਕਦੇ ਹਨ।
ਉਨ੍ਹਾਂ ਮੀਡੀਆ ਸਾਹਮਣੇ ਦਾਅਵਾ ਕੀਤਾ ਹੈ ਕਿ ਯੋਗੇਂਦਰ ਯਾਦਵ ਆਰਐਸਐਸ ਦਾ ਬੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੇਕਰ ਕਾਨੂੰਨ ‘ਤੇ ਭਰੋਸਾ ਹੈ ਤਾਂ ਉਹ ਇਥੇ ਸਿੰਘੂ ਬਾਰਡਰ ‘ਤੇ ਕਿਉਂ ਬੈਠੇ ਹੋਏ ਹਨ। ਉਨ੍ਹਾਂ ਨੇ ਪੂਰੇ ਦੇਸ਼ ਨੂੰ ਇਸ ਅੰਦੋਲਨ ਵਿੱਚ ਕਿਉਂ ਧੱਕਿਆ ਹੋਇਆ ਹੈ। ਕਿਉਂਕਿ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਸਟੇਅ ਲਾਇਆ ਹੋਇਆ ਹੈ। ਨਿਹੰਗ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਲਖਬੀਰ ਦੇ ਕਤਲ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੁੰਦੀਆਂ ਹਨ ਤਾਂ ਉਹ ਬਰਦਾਸ਼ਤ ਨਹੀਂ ਕਰਨਗੇ।
ਦੱਸਣਯੋਗ ਹੈ ਕਿ ਕਿਸਾਨ ਨੇਤਾ ਯੋਗੇਂਦਰ ਯਾਦਵ ਨੇ ਵੀ ਨੌਜਵਾਨ ਦੀ ਹੱਤਿਆ ਦਾ ਸਖਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਖਿਲਾਫ ਹਾਂ ਪਰ ਇਸ ਆਧਾਰ ‘ਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ। ਹੱਤਿਆ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ। ਮੋਰਚਾ ਪ੍ਰਸ਼ਾਸਨ ਦਾ ਹਰ ਸੰਭਵ ਸਹਿਯੋਗ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਸੰਬੰਧ ਨਹੀਂ। ਇਹ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਥੇ ਹੀ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਇਹ ਬਿਆਨ ਦਿੱਤਾ ਸੀ ਕਿ ਇਥੇ ਨਿਹੰਗਾਂ ਦਾ ਕੋਈ ਕੰਮ ਨਹੀਂ ਹੈ, ਉਨ੍ਹਾਂ ਨੂੰ ਇਥੋਂ ਚਲੇ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : BSP ਸੁਪਰੀਮੋ ਵੱਲੋਂ ਸਿੰਘੂ ਬਾਰਡਰ ‘ਤੇ ਹੋਏ ਕਤਲ ਦੀ CBI ਜਾਂਚ ਦੀ ਮੰਗ