ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਅੱਜ ਗੜ੍ਹਸ਼ੰਕਰ ਤੋਂ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ।
ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੇ ਨਾਲ ਹੀ ਬੱਸੀ ਪਠਾਣਾਂ ਤੋਂ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਜਵਾਈ ਕੁਲਦੀਪ ਸਿੰਘ ਬੱਸੀਪੁਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਦੱਸਣਯੋਗ ਹੈ ਕਿ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਰੋਸ ਹੈ ਤੇ ਲੀਡਰ ਪਾਰਟੀ ਨੂੰ ਛੱਡ ਰਹੇ ਹਨ। ਇਸ ਵਾਰ ਕਾਂਗਰਸ ਲਈ ਵਿਧਾਨ ਸਭਾ ਚੋਣਾਂ ਦੀ ਜੰਗ ਸੌਖੀ ਨਹੀਂ ਹੋਵੇਗੀ। ਪਾਰਟੀ ਦੇ ਕਈ ਵੱਡੇ ਚਿਹਰੇ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਉਥੇ ਭਾਜਪਾ ਵੀ ਇਸ ਵਾਰ ਪਹਿਲੀ ਵਾਰ ਆਪਣੇ ਦਮ ‘ਤੇ ਪੰਜਾਬ ਵਿੱਚ ਚੋਣਾਂ ਲੜ ਰਹੀ ਹੈ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰਦੀ ਸੀ। ਕਿਸਾਨ ਅੰਦੋਲਨ ਕਰਕੇ ਖੇਤੀਬਾੜੀ ਨਾਲ ਜੁੜੇ ਲੋਕ ਅਜੇ ਵੀ ਭਾਜਪਾ ਤੋਂ ਨਾਰਾਜ਼ ਚੱਲ ਰਹੇ ਹਨ, ਜਿਸ ਦਾ ਸਿੱਧਾ ਅਸਰ ਬੀਜੇਪੀ ਦੇ ਵੋਟ ਬੈਂਕ ‘ਤੇ ਪਏਗਾ। ਸਮੁੱਚੇ ਤੌਰ ‘ਤੇ ਕਹੀਏ ਤਾਂ ਪਾਰਟੀਆਂ ਵਿੱਚ ਇਸ ਵਾਰ ਵਿਧਾਨ ਸਭਾ ਚੋਣਾਂ ਲਈ ਦਮਦਾਰ ਮੁਕਾਬਲਾ ਵੇਖਂਣ ਨੂੰ ਮਿਲੇਗਾ।