Nine Corona Cases found in : ਕੋਰੋਨਾ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਆਪਣੇ ਸ਼ਿਕੰਜੇ ਵਿਚ ਲੈ ਲਿਆ ਹੈ, ਇਸ ਦੇ ਮਾਮਲਿਆਂ ਦੀ ਗਿਣਤੀ ਸੂਬੇ ਵਿਚ ਲਗਾਤਾਰ ਵਧਦੀ ਜਾ ਰਹੀ ਹੈ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਫਿਰੋਜ਼ਪੁਰ ਜ਼ਿਲੇ ਤੋਂ ਇਕ ਤੇ ਚੰਡੀਗੜ੍ਹ ਤੋਂ ਅੱਠ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਵਿਚ ਕਸਬਾ ਤਲਵੰਡੀ ਭਾਈ ਵਿਚ ਇਕ ਔਰਤ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਉਸ ਦੇ ਸੰਪਰਕ ਵਿਚ ਆਏ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਿਸ ਲਈ ਉਸ ਇਲਾਕੇ ਵਿਚ ਸਿਹਤ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਜਾ ਰਹੀਆਂ ਹਨ।
ਉਧਰ ਚੰਡੀਗੜ੍ਹ ਵਿਚ ਡੇਰਾਬੱਸੀ ਦੇ ਮੁਬਾਰਿਕਪੁਰ ਵਿਚ ਕੋਰੋਨਾ ਦੇ ਅੱਠ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀ ਸ਼ੁੱਕਰਵਾਰ ਨੂੰ ਇਕੱਠੇ 11 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਉਣ ਨਾਲ ਪ੍ਰਸ਼ਾਸਨ ਦੀ ਚਿੰਤਾ ਹੋਰ ਵੀ ਵੱਧ ਗਈ ਹੈ। ਹੁਣ ਇਨ੍ਹਾਂ ਨਵੇਂ ਪਾਜ਼ੀਟਿਵ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਚੰਡੀਗੜ੍ਹ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 345 ਹੋ ਗਈ ਹੈ, ਜਦਕਿ ਇਸ ਸਮੇਂ 45 ਐਕਟਿਵ ਕੇਸ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਤਿੰਨ ਸੈਕਟਰ-16 ਦੇ ਪਹਿਲੇ ਕੇਸ ਦੀ ਚੇਨ ਲੰਬੀ ਹੋ ਰਹੀ ਹੈ। ਵੀਰਵਾਰ ਨੂੰ ਪੰਜ ਪਾਜ਼ੀਟਿਵ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਨ੍ਹਾਂ ਦੇ ਸੰਪਰਕ ਵਿਚ ਆਏ ਤਿੰਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸੈਕਟਰ-16 ਦੀ ਕੈਮਿਸਟ ਸ਼ਾਪ ’ਤੇ ਕੰਮ ਕਰਨ ਵਾਲਾ ਖੁੱਡਾ ਜੱਸੂ ਨਿਵਾਸੀ ਵਰਕਰ ਪਹਿਲਾਂ ਹੀ ਪਾਜ਼ੀਟਿਵ ਆ ਚੁੱਕਾ ਹੈ। ਸ਼ੁੱਕਰਵਾਰ ਨੂੰ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਜਿਨ੍ਹਾਂ ਵਿਚ ਇਕ 35 ਸਾਲਾ ਔਰਤ, ਉਸ ਦੀ ਡੇਢ ਅਤੇ ਅੱਠ ਸਾਲ ਦੀ ਧੀ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਕੈਮਿਸਟ ਸ਼ਾਪ ਦੇ ਸੰਚਾਲਕ ਦੇ ਸੰਪਰਕ ਵਿਚ ਆਉਣ ਨਾਲ ਦੁਕਾਨ ’ਤੇ ਕੰਮ ਕਰਨ ਵਾਲੇ ਨੌ ਵਿਚੋਂ ਪੰਜ ਵਰਕਰ ਵੀ ਪਾਜ਼ੀਟਿਵ ਪਾਏ ਗਏ ਹਨ।