Nine more new cases of corona : ਜਲੰਧਰ ’ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਐਤਵਾਰ ਨੂੰ ਮੁੜ ਜ਼ਿਲੇ ਵਿਚ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਮਾਮਲਿਆਂ ਵਿਚੋਂ 6 ਮਰੀਜ਼ ਇੰਡਸਟ੍ਰੀਅਲ ਏਰੀਆ ਨੇੜੇ ਪੈਂਦੇ ਗੱਦਈਪੁਰ ਨਾਲ ਸਬੰਧਤ ਹਨ, ਜੋ ਪਹਿਲਾਂ ਤੋਂ ਹੀ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਾਲੇ ਹਨ। ਇਸ ਤੋਂ ਇਲਾਵਾ ਦੋ ਲੋਕ ਬੀਤੇ ਦਿਨੀਂ ਸਹਾਰਨਪੁਰ ਤੋਂ ਵਾਪਿਸ ਪੰਜਾਬ ਪਰਤੇ ਸਨ, ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਇਕ ਮਰੀਜ਼ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਚੱਲ ਸਕਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਜਲੰਧਰ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 521 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਕੋਰੋਨਾ ਦੇ 45 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ 24 ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਏ ਸਨ. ਇਸ ਤੋਂ ਇਲਾਵਾ ਬਿਹਾਰ ਤੋਂ ਝੋਨਾ ਲਾਉਣ ਆਏ 11 ਪ੍ਰਵਾਸੀ ਮਜ਼ਦੂਰਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਬੀਤੇ ਦਿਨ ਮਿਲੇ ਮਾਮਲਿਆਂ ਵਿਚ ਪੰਜ ਔਰਤਾਂ ਤੇ ਤਿੰਨ ਬੱਚੇ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਬੀਤੇ ਦਿਨ 426 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਸੀ।
ਦੱਸਣਯੋਗ ਹੈ ਕਿ ਜ਼ਿਲੇ ਵਿਚ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਚੱਲਦਿਆਂ ਪ੍ਰਸ਼ਾਸਨ ਹੋਰ ਵੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ, ਜਿਸ ਅਧੀਨ ਪੰਜ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ‘ਤੇ ਉਸ ਇਲਾਕੇ ਸੀਲ ਕੀਤਾ ਜਾਵੇਗਾ। ਇਨ੍ਹਾਂ ਹਿਦਾਇਤਾਂ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਿੰਦਰੂ ਮੁਹੱਲਾ, ਟੀਚਰ ਕਲੋਨੀ, ਗੋਪਾਲ ਨਗਰ ਅਤੇ ਫਰੈਂਡਜ਼ ਕਲੋਨੀ ਨੇੜੇ ਮਕਸੂਦਾਂ ਨੁੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।