Nine new cases of Black Fungus : ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਕਹਿਰ ਦੌਰਾਨ ਪੰਜਾਬ ‘ਤੇ ਹੁਣ ਬਲੈਕ ਫੰਗਸ ਦਾ ਖਤਰਾ ਮੰਡਰਾ ਰਿਹਾ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਇਸ ਦੇ ਮਾਮਲੇ ਮਿਲਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਸ਼ਹਿਰ ਤੋਂ ਇਸ ਦੇ ਨੌ ਹੋਰ ਮਾਮਲੇ ਸਾਹਮਣੇ ਆਉਣ ਦੀ ਪੁਸ਼ਟੀ ਹਈ ਹੈ।
ਮਿਲੀ ਜਾਣਕਾਰੀ ਮੁਤਾਬਕ ਸਾਹਮਣੇ ਆਏ ਮਰੀਜ਼ 34 ਤੋਂ 70 ਸਾਲ ਦੀ ਉਮਰ ਵਰਗ ਦੇ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ। ਇਹ ਸਾਰੇ ਮਰੀਜ਼ ਕੋਰੋਨਾ ਦੀ ਲਾਗ ਤੋਂ ਬਾਅਦ ਬਲੈਕ ਫੰਗਸ ਦੇ ਸ਼ਿਕਾਰ ਹੋ ਗਏ ਹਨ।
ਇਨ੍ਹਾਂ ਵਿੱਚੋਂ ਇੱਕ ਮਰੀਜ਼ ਦਾ ਈਐਮਸੀ ਹਸਪਤਾਲ ਵਿਚ, ਦੋ ਹਰਤੇਜ ਹਸਪਤਾਲ ਵਿੱਚ, ਦੋ ਨੱਈਅਰ ਹਸਪਤਾਲ ਵਿੱਚ, ਇਕ ਫਲੋਰਾਮ ਹਸਪਤਾਲ ਵਿੱਚ, ਇੱਕ ਪਲਸ ਹਸਪਤਾਲ ਵਿੱਚ, ਇੱਕ ਅਰੋੜਾ ਹਸਪਤਾਲ ਵਿੱਚ ਅਤੇ ਇਕ ਸ਼ੂਰ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਸਿਵਲ ਸਰਜਨ ਦੀ ਰਿਪੋਰਟ ਅਨੁਸਾਰ ਹੁਣ ਤੱਕ ਬਲੈਕ ਫੰਗਸ ਦੇ ਕੁੱਲ 19 ਮਰੀਜ਼ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਦੇ ਇਲਾਜ ਦੇ ਦੌਰਾਨ ਸਟੀਰਾਇਡ ਦੀ ਜ਼ਿਆਦਾ ਵਰਤੋਂ ਕਾਰਨ ਇਹ ਬੀਮਾਰੀ ਹੋਣ ਦਾ ਖਤਰਾ ਵੱਧ ਜਾਂਦਾ ਹੈ। ਜਿਹੜੇ ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ ਉਨ੍ਹਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਜਿਹੜੇ ਅਜੇ ਵੀ ਕੋਰੋਨਾ ਤੋਂ ਪੀੜਤ ਹਨ, ਉਨ੍ਹਾਂ ਨੂੰ ਵੀ ਧਿਆਨ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ : Covid-19 : ਪੰਜਾਬ ਸਰਕਾਰ ਵੱਲੋਂ ਕਾਲਜਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਲਈ ਨਵੇਂ ਹੁਕਮ ਜਾਰੀ
ਦੱਸਣਯੋਗ ਹੈ ਕਿ ਇਹ ਫੰਗਲ ਇਨਫੈਕਸ਼ਨ ਦੀ ਇਕ ਕਿਸਮ ਹੈ, ਜੋ ਉਨ੍ਹਾਂ ਲੋਕਾਂ ਵਿਚ ਵਧੇਰੇ ਦਿਖਾਈ ਦਿੰਦੀ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਸਿਹਤ ਸਮੱਸਿਆਵਾਂ, ਖ਼ਾਸਕਰ ਸ਼ੂਗਰ, ਪਹਿਲਾਂ ਤੋਂ ਸਿਹਤ ਪ੍ਰੇਸ਼ਾਨੀਆਂ ਝੱਲ ਰਹੇ ਸਰੀਰ ਵਿੱਚ ਵਾਤਾਵਰਣ ਵਿੱਚ ਮੌਜੂਦ ਵਾਇਰਸ, ਬੈਕਟੀਰੀਆ ਜਾਂ ਦੂਜੇ ਪੈਥੋਜਨਸ ਨਾਲ ਲੜਨ ਦੀ ਸਮਰੱਥਾ ਘੱਟ ਹੋ ਜਾਂਦੀ ਹੈ। ਅਜਿਹੇ ਵਿੱਚ ਸਰੀਰ ਵਿੱਚ ਫੰਗਲ ਇਨਫੈਕਸ਼ਨ ਹੋਣ ਦਾ ਡਰ ਰਹਿੰਦਾ ਹੈ।