Ninety Six Corona cases : ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਮਾਮਲੇ ਹੁਣ ਮੁੜ ਵਧਣੇ ਸ਼ੁਰੂ ਹੋ ਗਏ ਹਨ। ਅੱਜ ਸ਼ਹਿਰ ਵਿੱਚ ਕੋਰੋਨਾ ਦੇ 96 ਨਵੇਂ ਮਾਮਲੇ ਸਾਹਮਣੇ ਆਏ, ਉਥੇ 69 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਦੇ 17342 ਮਾਮਲੇ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 15926 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਇਸ ਦੇ 1140 ਮਾਮਲੇ ਐਕਟਿਵ ਹਨ। ਉਥੇ ਹੀ 276 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ। ਅੱਜ ਕੋਰੋਨਾ ਨਾਲ ਦੋ ਮੌਤਾਂ ਹੋਈਆਂ, ਜਿਨ੍ਹਾਂ ਵਿੱਚ ਸੈਕਟਰ-19 ਦੇ 57 ਸਾਲ ਦੇ ਵਿਅਕਤੀ ਨੇ ਪੀਜੀਆਈ ਵਿੱਚ ਦਮ ਤੋੜਿਆ ਜਦਕਿ ਇੱਕ ਸੈਕਟਰ-35 ਦੇ 70 ਸਾਲਾ ਬਜ਼ੁਰਗ ਦੀ ਪੰਚਕੂਲਾ ਦੇ ਹਸਪਤਾਲ ਵਿੱਚ ਮੌਤ ਹੋਈ।
ਮਿਲੀ ਜਾਣਕਾਰੀ ਮੁਤਾਬਕ ਅੱਜ ਪਾਜ਼ੀਟਿਵ ਪਾਏ ਗਏ ਮਾਮਲੇ ਸੈਕਟਰ-8, ਸੈਕਟਰ-9, ਸੈਕਟਰ-11, ਸੈਕਟਰ-14, ਸੈਕਟਰ-15, ਸੈਕਟਰ-18, ਸੈਕਟਰ-19, ਸੈਕਟਰ-21, ਸੈਕਟਰ-23, ਸੈਕਟਰ-25, ਸੈਕਟਰ-26, ਸੈਕਟਰ-27, ਸੈਕਟਰ-29, ਸੈਕਟਰ-32, ਸੈਕਟਰ-33, ਸੈਕਟਰ-34, ਸੈਕਟਰ-35, ਸੈਕਟਰ-36, ਸੈਕਟਰ-37, ਸੈਕਟਰ-38, ਸੈਕਟਰ-39, ਸੈਕਟਰ-40, ਸੈਕਟਰ-42, ਸੈਕਟਰ-43, ਸੈਕਟਰ-44, ਸੈਕਟਰ-45, ਸੈਕਟਰ-46, ਸੈਕਟਰ-47, ਸੈਕਟਰ-49, ਸੈਕਟਰ-50, ਸੈਕਟਰ-55, ਸੈਕਟਰ-56, ਸੈਕਟਰ-63, ਮਲੋਆ, ਮਨੀਮਾਜਰਾ, ਪਲਸੋਰਾ ਅਤੇ ਰਾਏਪੁਰ ਖੁਰਦ ਤੋਂ ਸਾਹਮਣੇ ਆਏ। ਇਨ੍ਹਾਂ ਵਿੱਚ 58 ਮਰਦ ਅਤੇ 38 ਔਰਤਾਂ ਸ਼ਾਮਲ ਹਨ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਯੂਟੀ ’ਚ 940 ਲੋਕਾਂ ਦੇ ਰੈਪਿਡ ਐਂਟੀਜਨ ਸੈਂਪਲ ਲਏ ਗਏ। ਹੁਣ ਤੱਕ ਸ਼ਹਿਰ ਵਿੱਚੋਂ 141616 ਲੋਕਾਂ ਦੇ ਕੋਵਿਡ-19 ਦੇ ਰੈਪਿਡ ਐਂਟੀਜਨ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 123467 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਥੇ ਹੀ ਹੁਣ ਤੱਕ ਸ਼ਹਿਰ ਵਿੱਚ 17342 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿੱਚੋਂ 807 ਸੈਂਪਲ ਰਿਜੈਕਟ ਹੋਏ ਹਨ, ਜਦਕਿ 143 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੂਰੀ ਦੁਨੀਆ ਵਿੱਚ ਹੁਣ ਤੱਕ ਕੋਰੋਨਾ ਦੇ 64130387 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 1459961 ਮੌਤਾਂ ਹੋ ਚੁੱਕੀਆਂ ਹਨ, ਜਦਕਿ ਭਾਰਤ ਵਿੱਚ 9392919 ਪਾਜ਼ੀਟਿਵ ਮਾਮਲੇ ਮਿਲੇ ਹਨ ਤੇ ਹੁਣ ਤੱਕ 136696 ਮੌਤਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦੇ ਚੰਡੀਗੜ੍ਹ ਵਿੱਚ ਮੁੜ ਸਖਤੀ ਕਰ ਦਿੱਤੀ ਗਈ ਹੈ। ਮਾਸਕ ਨਾ ਪਹਿਨਣ ‘ਤੇ ਹੁਣ ਜੁਰਮਾਨੇ ਦੀ ਰਕਮ 1000 ਰੁਪਏ ਕਰ ਦਿੱਤੀ ਗਈ ਹੈ।