Nirmala Sitharaman Press Conference: ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਸਮੇਂ ਦੌਰਾਨ ਉਹ 20 ਲੱਖ ਕਰੋੜ ਦੇ ਆਰਥਿਕ ਪੈਕੇਜ ਨਾਲ ਜੁੜੇ ਸਾਰੇ ਵੇਰਵੇ ਸਾਂਝੇ ਕਰੇਗੀ । ਇਸ ਆਰਥਿਕ ਪੈਕੇਜ ਦੀ ਘੋਸ਼ਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ ਯਾਨੀ ਕਿ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ ਕੀਤੀ ਸੀ । ਇਸ ਕਾਨਫਰੰਸ ਵਿੱਚ ਵਿੱਤ ਮੰਤਰੀ ਦੱਸਣਗੇ ਕਿ ਇਹ ਆਰਥਿਕ ਪੈਕੇਜ ਦੇਸ਼ ਦੇ ਵੱਖ-ਵੱਖ ਵਰਗਾਂ, ਸੈਕਟਰ ਅਤੇ ਕਾਰੋਬਾਰ ਨੂੰ ਕਿਵੇਂ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਵਿੱਤ ਮੰਤਰੀ ਨੇ ਪਹਿਲਾਂ ਮਾਰਚ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ 1.70 ਲੱਖ ਕਰੋੜ ਰੁਪਏ ਦੇ ਆਰਥਿਕ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ । ਇਸ ਤੋਂ ਇਲਾਵਾ ਰਿਜ਼ਰਵ ਬੈਂਕ ਆਫ ਇੰਡੀਆ ਨੇ ਦੇਸ਼ ਦੇ ਵੱਖ-ਵੱਖ ਸੈਕਟਰਾਂ ਲਈ ਲਗਭਗ 5.24 ਲੱਖ ਕਰੋੜ ਰੁਪਏ ਦੇ ਕਦਮਾਂ ਦਾ ਐਲਾਨ ਕੀਤਾ ਹੈ ।
ਜ਼ਿਕਰਯੋਗ ਹੈ ਕਿ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ 20 ਲੱਖ ਕਰੋੜ ਦੇ ਪੈਕੇਜ ਦਾ ਐਲਾਨ ਕੀਤਾ ਸੀ । ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪੈਕੇਜ ਦੇ ਜ਼ਰੀਏ ਦੇਸ਼ ਦੇ ਵੱਖ-ਵੱਖ ਹਿੱਸਿਆਂ, ਆਰਥਿਕ ਪ੍ਰਣਾਲੀ ਦੀਆਂ ਕੜੀਆਂ ਨੂੰ 20 ਲੱਖ ਕਰੋੜ ਰੁਪਏ ਦਾ ਸਮਰਥਨ ਮਿਲੇਗਾ। 20 ਲੱਖ ਕਰੋੜ ਰੁਪਏ ਦਾ ਇਹ ਪੈਕੇਜ 2020 ਵਿੱਚ ਦੇਸ਼ ਦੀ ਵਿਕਾਸ ਯਾਤਰਾ ਨੂੰ, ਸਵੈ-ਨਿਰਭਰ ਭਾਰਤ ਮੁਹਿੰਮ ਨੂੰ ਇੱਕ ਨਵੀਂ ਗਤੀ ਦੇਵੇਗਾ ।
20 ਲੱਖ ਕਰੋੜ ਦਾ ਰਾਹਤ ਪੈਕੇਜ ਦੇਸ਼ ਦੀ GDP ਦਾ 10% ਹੈ । ਇਹ 2020-21 ਅਰਥਾਤ 30 ਲੱਖ ਕਰੋੜ ਰੁਪਏ ਦੇ ਮਨਜ਼ੂਰ ਬਜਟ ਨਾਲੋਂ ਤਕਰੀਬਨ 10 ਲੱਖ ਕਰੋੜ ਘੱਟ ਹੈ । ਪ੍ਰਧਾਨਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਆਰਥਿਕ ਪੈਕੇਜ ਦਾ ਲਘੂ ਉਦਯੋਗ, ਛੋਟੇ ਦਰਮਿਆਨੇ ਉਦਯੋਗਾਂ, ਮਜ਼ਦੂਰਾਂ, ਕਿਸਾਨਾਂ ਅਤੇ ਮੱਧ ਵਰਗ ਨੂੰ ਫਾਇਦਾ ਹੋਵੇਗਾ । ਇਸ ਨਾਲ ਭਾਰਤੀ ਉਦਯੋਗ ਨੂੰ ਵੀ ਨਵੀਂ ਸ਼ਕਤੀ ਦਿੱਤੀ ਜਾਵੇਗੀ।