ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਬੈਠਕ ਹੋਈ। ਇਸ ਵਿਚ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ, ਉਪ ਰਾਜਪਾਲ, ਕੇਂਦਰੀ ਮੰਤਰੀ ਤੇ ਨੀਤੀ ਆਯੋਗ ਦੇ ਉਪ ਪ੍ਰਧਾਨ, ਮੈਂਬਰ ਤੇ CEO ਸ਼ਾਮਲ ਹੋਣ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬੈਠਕ ਵਿਚ ਪਹੁੰਚੇ।ਉਨ੍ਹਾਂ ਨੇ ਇਸ ਦੌਰਾਨ BBMB ਸਣੇ ਪੰਜਾਬ ਦੇ ਕਈ ਮੁੱਦੇ ਚੁੱਕੇ।
CM ਮਾਨ ਨੇ ਕੇਂਦਰ ਸਰਕਾਰ ਦੇ ਸਾਹਮਣੇ ਬੈਠਕ ਵਿਚ ਸੂਬੇ ਨਾਲ ਜੁੜੇ ਕਈ ਸੰਵੇਦਨਸ਼ੀਲ ਤੇ ਵੱਡੇ ਮੁੱਦਿਆਂ ਨੂੰ ਚੁੱਕਿਆ। ਇਸ ਵਿਚ BBMB ਦੇ ਪੁਨਰਗਠਨ, ਪਾਣੀ ਦੀ ਵੰਡ ਦੀ ਨਵੀਂ ਸਮੀਖਿਆ, ਸਰਹੱਦੀ ਜ਼ਿਲ੍ਹਿਆਂ ਲਈ ਆਰਥਿਕ ਪੈਕੇਟ ਤੇ ਬਕਾਇਆ ਕੇਂਦਰੀ ਫੰਡਾਂ ਦੀ ਮੰਗ ਮੁੱਖ ਹਨ। ਸੀਐੱਮ ਮਾਨ ਦੇ ਨਾਲ ਮੁੱਖ ਸਕੱਤਰ ਕੇਏਪੀ ਸਿਨ੍ਹਾ ਤੇ ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਦਿੱਲੀ ਵਿਚ ਰਹੇ।
ਇਹ ਵੀ ਪੜ੍ਹੋ : ਪੰਜਾਬ ‘ਚ ਹੁਣ ਸਰਕਾਰੀ ਸਕੂਲ ਦੇ ਬੱਚੇ ਸਿੱਖਣਗੇ ਤੇਲੁਗੂ ਭਾਸ਼ਾ, ਨਵਾਂ ਨੋਟੀਫਿਕੇਸ਼ਨ ਹੋਇਆ ਜਾਰੀ
ਸੀਐੱਮ ਮਾਨ ਨੇ ਕਿਹਾ ਕਿ BBMB ਵਿਚ ਪੰਜਾਬ ਦੇ ਹਿੱਸੇ ਦੇ ਲਗਭਗ 3 ਹਜ਼ਾਰ ਅਹੁਦੇ ਖਾਲੀ ਹਨ ਜਿਨ੍ਹਾਂ ‘ਤੇ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਹਰਿਆਣਾ ਸਰਕਾਰ ਤੋਂ ਰਿਟਾਇਰਡ ਅਧਿਕਾਰੀਆਂ ਦੀ ਨਿਯੁਕਤੀ ਰਾਹੀਂ BBMB ਵਿਚ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਸ਼ੰਕਾ ਪ੍ਰਗਟਾਈ ਕਿ ਅਜਿਹੇ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਚੁੱਕੇ ਹਨ ਤੇ ਉਨ੍ਹਾਂ ਨੂੰ ਫਿਰ ਤੋਂ ਤਾਇਨਾਤ ਕਰਕੇ ਪੰਜਾਬ ਵਿਚ ਪ੍ਰਸ਼ਾਸਨਿਕ ਦਬਾਅ ਬਣਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























