ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਪਾਕਿਸਤਾਨ ਸਰਕਾਰ ਹੁਣ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਤੀਰਥ ਯਾਤਰੀਆਂ ਤੋਂ 5 ਡਾਲਰ ਦੀ ਐਂਟਰੀ ਫੀਸ ਨਹੀਂ ਲਵੇਗੀ। ਇਸ ਦੇ ਨਾਲ ਹੀ ਗੁਰਦੁਆਰਿਆਂ ਦੇ ਰੱਖ-ਰਖਾਅ ਲਈ ਰਾਸ਼ਟਰੀ ਸਲਹਾਕਾਰ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਗਿਆ ਹੈ।
ਇਹ ਜਾਣਕਾਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਦਿੱਤੀ। ਉਨ੍ਹਾਂ ਕਿਹਾ ਕਿ 3 ਦਿਨ ਪਹਿਲਾਂ ਬੈਠਕ ਵਿਚ ਵਿਦੇਸ਼ੀ ਸਿੱਖ ਭਾਈਚਾਰੇ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਨਿਰਮਾਣ ਕੰਮਾਂ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਕਈ ਥਾਵਾਂ ‘ਤੇ ਛਾਏ ਸੰਘਣੇ ਬੱਦਲ, IMD ਨੇ ਜਾਰੀ ਕੀਤਾ ਅਲਰਟ
ਵਿਸਾਖੀ ਮੌਕੇ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਜਾਣ ਵਾਲੇ ਭਾਰਤੀ ਯਾਤਰੀਆਂ ਨੂੰ ਬੱਸਾਂ ਦੀ ਬਜਾਏ ਨੂੰ ਟ੍ਰੇਨ ਰਾਹੀਂ ਦਰਸ਼ਨ ਕਰਵਾਏ ਜਾਣਗੇ ।। ਦੇਸ਼ ਦੀ ਵੰਡ ਦੇ ਬਾਅਦ ਪਹਿਲੀ ਵਾਰ ਸੰਗਤ ਟ੍ਰੇਨ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰੇਗੀ। 13 ਅਪ੍ਰੈਲ ਨੂੰ ਅਟਾਰੀ ਰੋਡ ਦੇ ਰਸਤੇ ਵਾਹਗਾ ਬਾਰਡਰ ਪਹੁੰਚਣ ਵਾਲੇ ਜਥੇ ਨੂੰ ਬੱਸਾਂ ਦੀ ਬਜਾਏ ਵਿਸ਼ੇਸ਼ ਟ੍ਰੇਨ ਤੋਂ ਗੁਰਦੁਆਰਾ ਪੰਜਾ ਸਾਹਿਬ ਤੱਕ ਯਾਤਰਾ ਕਰਾਈ ਜਾਵੇਗੀ। ਨਵੇਂ ਨਿਯਮਾਂ ਮੁਤਾਬਕ ਵਿਸ਼ੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਗੁਰਦੁਆਰਿਆਂ ਵਿਚ ਠਹਿਰਨ ਲਈ ਪਹਿਲਾਂ ਕਮਰੇ ਵੰਡੇ ਜਾਣਗੇ, ਉਸ ਦੇ ਬਾਅਦ ਹੀ ਪਾਕਿਸਤਾਨ ਦੀ ਸੰਗਤ ਨੂੰ ਕਮਰੇ ਉਪਲਬਧ ਕਰਾਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: