ਪੰਜਾਬ ਕਾਂਗਰਸ ਵਿਚਲਾ ਘਮਾਸਾਨ ਜਾਰੀ ਹੈ। ਭਾਵੇਂ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਚੁੱਕਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਿੱਧੂ ਨਾਲ ਨਾਰਾਜ਼ਗੀ ਅਜੇ ਵੀ ਬਰਕਰਾਰ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਨਾਲ ਕੈਪਟਨ ਦੇ ਮਿਲਣ ਦੀਆਂ ਸਾਰੀਆਂ ਖਬਰਾਂ ਸਰਾਸਰ ਝੂਠੀਆਂ ਹਨ। ਅਜੇ ਤੱਕ ਮੁਲਾਕਾਤ ਦਾ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਹੈ। ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਨਵਜੋਤ ਸਿੰਘ ਸਿੱਧੂ ਉਨ੍ਹਾਂ ਕੋਲੋਂ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਉਹ ਕੋਈ ਮੁਲਾਕਾਤ ਨਹੀਂ ਕਰਨਗੇ।
ਇਹ ਵੀ ਪੜ੍ਹੋ : ਬਹੁਤ ਸ਼ਰਮ ਵਾਲੀ ਗੱਲ ਹੈ ਕਿ PM ਮੋਦੀ ਕਿਸਾਨਾਂ ਨਾਲ ਅਨਿਆਂ ਕਰ ਰਹੇ ਹਨ : ਸੁਖਬੀਰ ਬਾਦਲ