ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸ੍ਰੀ ਆਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਵੱਖਰਾ ਜ਼ਿਲ੍ਹਾ ਬਣਾਉਣ ’ਤੇ ਕਾਂਗਰਸ ਪਾਰਟੀ ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਇਹ ਫ਼ੈਸਲਾ ਬਿਨਾਂ ਸਥਾਨਕ ਲੋਕਾਂ ਦੀ ਹਮਾਇਤ ਤੋਂ ਨਹੀਂ ਲਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਫੈਸਲੇ ਲੈਣ ਤੋਂ ਪਹਿਲਾਂ ਪੰਚਾਇਤਾਂ ਦੀ ਗ੍ਰਾਮ ਸਭਾ ਦੀ ਰਜ਼ਾਮੰਦੀ ਲਈ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗ੍ਰਾਮ ਸਭਾਵਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਆਪਣੀ ਰਾਏ ਜ਼ਰੂਰ ਦਰਜ ਕਰਵਾਉਣ ਤਾਂ ਜੋ ਕੋਈ ਵੀ ਫ਼ੈਸਲਾ ਲੋਕਾਂ ਦੀ ਮਰਜ਼ੀ ਨਾਲ ਹੀ ਹੋਵੇ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਅੱਧੀਂ ਰਾਤੀਂ ਫੜਿਆ ਬਟਾਲਾ SDM, ਸਰਕਾਰੀ ਰਿਹਾਇਸ਼ ‘ਤੇ ਮਾਰਿਆ ਛਾਪਾ, ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਨੂੰ ਲੈ ਕੇ ਇਤਰਾਜ਼ ਜਤਾਇਆ ਸੀ ਜਦੋਂ ਕਿ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























