Nodeep said after release : ਮਜ਼ਦੂਰ ਕਾਰਕੁੰਨ ਨੋਦੀਪ ਕੌਰ ਨੂੰ ਅਖੀਰ ਕੱਲ੍ਹ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਰਨਾਲ ਜੇਲ੍ਹ ਤੋਂ ਰਿਹਾਈ ਮਿਲ ਹੀ ਗਈ। ਦਲਿਤ ਕਾਰਕੁਨ ਨੇ ਸ਼ਨੀਵਾਰ ਨੂੰ ਸਿੰਘੂ ਸਰਹੱਦ ‘ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਜੇਲ੍ਹ ਵਿੱਚ ਉਸ ਆਪਣੇ ਉੱਤੇ ਕੀਤੇ ਤਸ਼ੱਦਦ ਬਾਰੇ ਦੱਸਿਆ। ਉਸਨੇ ਕਿਹਾ ਕਿ ਪੁਲਿਸ ਨੇ ਉਸਨੂੰ ਵਾਲਾਂ ਨਾਲ ਖਿੱਚ ਕੇ ਬੁਰੀ ਤਰ੍ਹਾਂ ਕੁੱਟਿਆ। ਨੋਦੀਪ ਨੇ ਕਿਹਾ ਜਿੰਨਾ ਚਿਰ ਇਹ ਕਾਲੇ ਕਾਨੂੰਨ ਆਉਣਗੇ, ਅਸੀਂ ਕਾਮਿਆਂ ਦੇ ਹੱਕਾਂ ਲਈ ਲੜਦੇ ਰਹਾਂਗੇ। ਨੋਦੀਪ ਨੇ ਕਿਹਾ ਕਿ ਪੁਲਿਸ ਕੋਲ ਉਸਦੇ ਖਿਲਾਫ ਕੋਈ ਸਬੂਤ ਨਹੀਂ ਹਨ ਅਤੇ ਪੁਲਿਸ ਨੇ ਉਸਨੂੰ ਤਸੀਹੇ ਦਿੱਤੇ।
ਉਸ ਨੇ ਕਿਹਾ ਸੀ ਕਿ ਜਦੋਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਸੀ ਤਾਂ ਉਥੇ ਕੋਈ ਮਹਿਲਾ ਪੁਲਿਸ ਮੁਲਾਜ਼ਮ ਨਹੀਂ ਸੀ। ਉਸਨੇ ਦੋਸ਼ ਲਾਇਆ ਕਿ ਪੁਲਿਸ ਨੇ ਜ਼ਬਰਦਸਤੀ ਉਸ ਦੇ ਦਸਤਖਤ ਸਾਦੇ ਕਾਗਜ਼ਾਂ ‘ਤੇ ਲੈ ਲਏ। ਉਸਨੇ ਅੱਗੇ ਕਿਹਾ ਕਿ ਪੁਲਿਸ ਜਾਣਬੁੱਝ ਕੇ ਉਸਨੂੰ ਡਾਕਟਰੀ ਜਾਂਚ ਲਈ ਨਹੀਂ ਲੈ ਕੇ ਗਈ। ਉਸਦੀ ਡਾਕਟਰੀ ਜਾਂਚ ਅਦਾਲਤ ਦੇ ਹੁਕਮਾਂ ਤੋਂ 14 ਦਿਨਾਂ ਬਾਅਦ ਹੋਈ ਸੀ। ਇਸ ਤੋਂ ਇਲਾਵਾ, ਉਸਨੇ ਸ਼ਿਵਕੁਮਾਰ ਦੀ ਰਿਹਾਈ ਦੀ ਮੰਗ ਕੀਤੀ ਪਰ ਪੁਲਿਸ ਦੁਆਰਾ ਉਸ ਨੂੰ ਵੀ ਤਸੀਹੇ ਦਿੱਤੇ ਜਾ ਰਹੇ ਸਨ। ਨੋਦੀਪ ਨੇ ਖੁਲਾਸਾ ਕੀਤਾ ਕਿ ਸ਼ਿਵਕੁਮਾਰ ‘ਤੇ ਤਸ਼ੱਦਦ ਕੀਤਾ ਜਾ ਰਿਹਾ ਸੀ ਅਤੇ ਉਸਦੀ ਹੱਡੀ ਟੁੱਟ ਗਈ ਸੀ।
ਦੱਸਣਯੋਗ ਹੈ ਕਿ ਨੌਦੀਪ ਕੌਰ ਨੂੰ ਤੀਜੇ ਕੇਸ ਵਿੱਚ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਉਸ ਖਿਲਾਫ ਇਹ ਮਾਮਲਾ ਧਾਰਾ 307 ਅਧੀਨ ਭਾਵ ਇਰਾਦਾ-ਏ-ਕਤਲ ਦਾ ਮੁਕੱਦਮਾ ਦਰਜ ਸੀ। ਉਸ ਖਇਲਾਫ ਦੋ ਮੁਕੱਦਮਿਆਂ ਵਿੱਚ ਉਸ ਨੂੰ ਜ਼ਿਲ੍ਹਾ ਅਦਾਲਤ ਵੱਲੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।