ਪੰਜਾਬ ਵਿਚ ਸਿਆਸੀ ਮਾਹੌਲ ਭਖ ਗਿਆ ਹੈ। ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਭਰੀਆਂ ਜਾਣਗੀਆਂ। 21 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ 22 ਅਕਤੂਬਰ ਤੱਕ ਕਾਗਜ਼ਾਂ ਦੀ ਜਾਂਚ ਕੀਤੀ ਜਾਵੇਗੀ। 24 ਅਕਤੂਬਰ ਤੱਕ ਨਾਂ ਵਾਪਸ ਲਏ ਜਾਣਗੇ।
ਇਹ ਵੀ ਪੜ੍ਹੋ : ਅਦਾਕਾਰ ਰਵੀ ਕਿਸ਼ਨ ਲਈ ਬੇਹੱਦ ਖਾਸ ਪਲ, 33 ਸਾਲਾਂ ਦੇ ਇੰਤਜ਼ਾਰ ਮਗਰੋਂ ਮਿਲਿਆ ਫਿਲਮ ਫੇਅਰ ਅਵਾਰਡ
ਦੱਸ ਦੇਈਏ ਕਿ 11 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 14 ਨਵੰਬਰ ਨੂੰ ਨਤੀਜੇ ਆਉਣਗੇ। ‘ਆਪ’ ਨੇ ਹਰਮਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ ਤੇ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ ਹੈ ਤੇ ਇਸੇ ਤਰ੍ਹਾਂ ਭਾਜਪਾ ਨੇ ਹਰਜੀਤ ਸੰਧੂ ਨੂੰ ਤੇ ਅਕਾਲੀ ਦਲ ਅੰਮ੍ਰਿਤਸਰ ਨੇ ਸੰਦੀਪ ਸੰਨੀ ਦੇ ਭਰਾ ਮਨਦੀਪ ਨੂੰ ਉਮੀਦਵਾਰ ਐਲਾਨਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























