ਤਰਨਤਾਰਨ ਦੀ ਅਦਾਲਤ ਨੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਖਿਲਾਫ ਗੈਰ-ਡਮਾਨਤੀ ਵਾਰੰਟ ਜਾਰੀ ਕੀਤਾ ਹੈ। ‘ਆਪ’ ਦੇ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਖਿਲਾਫ ਵੀ ਵਾਰੰਟ ਜਾਰੀ ਕੀਤਾ ਗਿਆ ਹੈ। ਮੁੱਖ ਨਿਆਇਕ ਮੈਜਿਸਟ੍ਰੇਟ ਬਗੀਚਾ ਸਿੰਘ ਦੀ ਅਦਾਲਤ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ‘ਤੇ ਸਖਤ ਨੋਟਿਸ ਲੈਂਦੇ ਹੋਏ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।
ਦਰਅਸਲ ਆਮ ਆਦਮੀ ਪਾਰਟੀ ਦੇ ਨੇਤਾ ਤੇ ਵਰਕਰ ਅਗਸਤ 2020 ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਵਿਰੋਧ ਵਿਚ ਧਰਨਾ ਦੇਣ ਲਈ ਉਨ੍ਹਾਂ ਖਿਲਾਫ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਇਨ੍ਹਾਂ ਨੇਤਾਵਾਂ ਨੂੰ ਪਿਛੇ ਦੋ ਸਾਲਾਂ ਵਿੱਚ ਕਈ ਵਾਰ ਅਦਾਲਤ ਵਿੱਚ ਤਲਬ ਕੀਤਾ ਗਿਆ ਸੀ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ‘ਤੇ ਅਦਾਲਤ ਨੇ ਸਖਤ ਰੁਖ਼ ਅਪਣਾਇਆ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ‘ਚ VIP ਐਂਟਰੀ ‘ਤੇ ਘਿਰੇ CM ਮਾਨ, SGPC ਨੇ ਜਤਾਇਆ ਇਤਰਾਜ਼ -‘ਇਸ ਤਰ੍ਹਾਂ ਸੰਗਤ ਨੂੰ ਰੋਕਣਾ ਗਲਤ’
ਇਨ੍ਹਾਂ ਨੇਤਾਵਾਂ ਨੇ 20 ਅਗਸਤ 2020 ਨੂੰ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਬਟਾਲਾ ਜ਼ਿਲ੍ਹਿਆਂ ਵਿੱਚ ਲਗਭਗ 111 ਲੋਕਾਂ ਦੀ ਮੌਤ ਹੋਈ ਸੀ।
‘ਆਪ’ ਨੇ ਪਟਿਆਲਾ, ਬਰਨਾਲਾ, ਪਠਾਨਕੋਟ ਤੇ ਮੋਗਾ ਸਣੇ ਕੁਝ ਥਾਵਾਂ ‘ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਸਨ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ‘ਤੇ ਲਾਪਰਵਾਹੀ ਦਾ ਦੋਸ਼ ਲਾਇਆ ਸੀ। ‘ਆਪ’ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਵੀ ਕੀਤੀ ਸੀ। ਉਸ ਦੌਰਾਨ ਤਤਕਾਲੀ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ‘ਆਪ’ ਨੇ ਗੰਭੀਰ ਦੋਸ਼ ਲਾਏ ਸਨ ਤੇ ਕਿਹਾ ਸੀ ਕਿ ਨਕਲੀ ਸ਼ਰਾਬ ਦੇ ਕਾਰੋਬਾਰ ਵਿੱਚ ਉਨ੍ਹਾਂ ਦੇ ਮੰਤਰੀ ਦੇ ਵਿਧਾਇਕ ਵੀ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
‘ਆਪ’ ਨੇ ਜ਼ਹਿਰੀਲੀ ਸ਼ਰਾਬ ਕਾਂਡ ਵਿੱਚ ਸ਼ਾਮਲ ਵਿਧਾਇਕਾਂ ਤੇ ਮੰਤਰੀਆਂ ਤੋਂ ਸੀ.ਐੱਮ. ਅਸਤੀਫ਼ੇ ਨੂੰ ਲੈ ਕੇ ਪੂਰੇ ਰਾਜ ਵਿੱਚ ਇੱਕ ਵੱਡਾ ਅੰਦੋਲਨ ਖੜ੍ਹਾ ਕਰ ਦਿੱਤਾ ਸੀ। ਇਸ ਦੌਰਾਨ ਕਈ ਹੋਰ ਨੇਤਾਵਾਂ ਨਾਲ ਸਦਰ ਪੁਲਿਸ ਵੱਲੋਂ ਧਰਨਾ 188, ਸੀ.ਆਰ.ਪੀ.ਸੀ. ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।