Non bailable warrant issued : ਚੰਡੀਗੜ੍ਹ : 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਮਾਮਲੇ ਵਿੱਚ ਦੋਸ਼ੀ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਨੂੰ ਲੈਕੇ ਜਿਥੇ ਐਸਆਈਟੀ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਉਥੇ ਹੀ ਸ਼ਨੀਵਾਰ ਨੂੰ ਮੋਹਾਲੀ ਕੋਰਟ ਨੇ ਸੁਮੇਧ ਸੈਣੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ ਅਤੇ 25 ਸਤੰਬਰ ਤਕ ਸੈਣੀ ਨੂੰ ਗਿਰਫਤਾਰ ਕਰਕੇ ਕੋਰਟ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਗ੍ਰਿਫਤਾਰੀ ਤੋਂ ਬੱਚਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਲਗਾਈ ਸੀ ਹ ਸਵੀਕਾਰ ਨਹੀਂ ਹੋ ਸਕੀ ਹੈ, ਕਿਉਂਕਿ ਸਕਰੂਟਨੀ ਦੌਰਾਨ ਕੋਰਟ ਨੇ ਪਟੀਸ਼ ਦੇ ਨਾਲ ਲਗਾਏ ਗਏ ਦਸਤਾਵੇਜ਼ਾਂ ਨੂੰ ਅਧੂਰਾ ਪਾਇਆ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸਾਰੇ ਦਸਤਾਵੇਜ਼ਾਂ ਨੂੰ ਪੂਰਾ ਕਰਕੇ ਪਟੀਸ਼ਨ ਦੁਬਾਰਾ ਦਾਖਿਲ ਕਰਨ ਲਈ ਕਿਹਾ ਹੈ। ਜਿਹੜੀ ਆਬਜੈਕਸ਼ਨ ਐਪਲੀਕੇਸ਼ਨ ’ਤੇ ਲੱਗੇ, ਉਨ੍ਹਾਂ ਨੂੰ ਪੂਰਾ ਕਰਕੇ ਸੈਣੀ ਸੋਮਵਾਰ ਨੂੰ ਹੀ ਪਟੀਸ਼ਨ ਦੁਬਾਰਾ ਸੁਪਰੀਮ ਕੋਰਟ ਵਿੱਚ ਦੇ ਸਕਣਗੇ। ਉਧਰ ਪੁਲਿਸ ਵੱਲੋਂ ਸੈਣੀ ਦੀ ਗ੍ਰਿਫਤਾਰੀ ਲਈ ਬੀਤੇ ਦਿਨ ਚੰਡੀਗੜ੍ਹ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਗਿਆ, ਪਰ ਉਹ ਉਥੇ ਵੀ ਨਹੀਂ ਮਿਲੇ। ਵੀਰਵਾਰ ਨੂੰ ਪੁਲਿਸ ਉਨ੍ਹਾਂ ਨੂੰ ਲੱਭਦੀ ਹੋਈ ਦਿੱਲ ਪਹੁੰਚੀ ਪਰ ਉਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤਾਂ ਸਨ ਪਰ ਸਾਬਕਾ ਡੀਜੀਪੀ ਨਹੀਂ ਮਿਲੇ। ਦੱਸਣਯੋਗ ਹੈ ਕਿ ਸੁਮੇਧ ਸੈਣੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ, ਜਿਸ ਨੂੰ ਉਹ ਆਪਣੀ ਰਿਹਾਇਸ਼ ਦੇ ਬਾਹਰ ਛੱਡ ਕੇ ਗਾਇਬ ਹੋਏ ਹਨ। ਜ਼ਿਕਰਯੋਗ ਹੈ ਕਿ ਇਹ ਮਾਮਲਾ 1991 ਦਾ ਹੈ, ਜਦੋਂ ਸਾਬਕਾ ਡੀਜੀਪੀ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ। ਇਸ ਦੌਰਾਨ ਉਨ੍ਹਾਂ ’ਤੇ ਹੋਏ ਅੱਤਵਾਦੀ ਹਮਲੇ ਵਿੱਚ ਉਨ੍ਹਾਂ ਨੇ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਜ਼ਬਰਦਸਤੀ ਚੁੱਕਵਾਇਆ ਸੀ, ਜਿਸ ਤੋਂ ਬਾਅਦ ਉਹ ਘਰ ਨਹੀਂ ਆਇਆ।