ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਧੁੱਪ ਕਾਰਨ ਹੁਣ ਹੌਲੀ-ਹੌਲੀ ਠੰਡ ਦਾ ਅਸਰ ਘੱਟ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਫਰਵਰੀ ਮਹੀਨੇ ਦੀ ਆਖਰੀ ਹਫ਼ਤੇ ਤੱਕ ਹਵਾ ਚੱਲਣ ਕਾਰਨ ਹਲਕੀ ਠੰਡ ਰਹੇਗੀ। ਜਿਸਦਾ ਅਸਰ ਮਾਰਚ ਦੇ ਦੂਜੇ ਹਫ਼ਤੇ ਤੱਕ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ-ਐੱਨਸੀਆਰ ਵਿੱਚ ਦਿਨ ਵਿੱਚ ਧੁੱਪ ਨਿਕਲਣ ਨਾਲ ਠੰਡ ਕਾਫੀ ਹੱਦ ਤੱਕ ਘੱਟ ਗਈ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਉੱਤਰ ਭਾਰਤ ਦੇ ਕੁਝ ਰਾਜਾਂ ਵਿੱਚ ਹੋਲੀ ਦੇ ਆਸ-ਪਾਸ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲੇਗਾ, ਜਿਸ ਕਾਰਨ ਮਾਰਚ ਵਿੱਚ ਯੂਪੀ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਪੱਛਮੀ ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।
ਇਹ ਵੀ ਪੜ੍ਹੋ: ਰਾਘਵ ਚੱਢਾ ਬੋਲੇ- ‘ਪੰਜਾਬ ‘ਚ ‘ਆਪ’ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ, ਫਿਰ BJP ਨੂੰ ਦੇਵਾਂਗੇ ਟੱਕਰ’
IMD ਅਨੁਸਾਰ 22, 23 ਅਤੇ 24 ਫਰਵਰੀ ਨੂੰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ IMD ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਨੂੰ ਹਲਕੀ ਧੁੰਦ ਅਤੇ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਜ਼ਿਆਦਾਤਰ ਮੌਸਮ ਸਾਫ਼ ਰਹੇਗਾ ਅਤੇ ਸੂਰਜ ਨਿਕਲੇਗਾ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ 22 ਫਰਵਰੀ ਨੂੰ ਪੱਛਮੀ ਹਿਮਾਲਿਆ ਦੇ ਨੇੜੇ ਇੱਕ ਪੱਛਮੀ ਗੜਬੜੀ ਪੈਦਾ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਜੰਮੂ-ਕਸ਼ਮੀਰ, ਸਿੱਕਮ, ਛੱਤੀਸਗੜ੍ਹ ਅਤੇ ਤੱਟੀ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਵਾਰ ਸੂਬੇ ਵਿੱਚ ਗਰਮੀ ਜਲਦੀ ਆਉਣ ਵਾਲੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: