ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪੈ ਰਹੀ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ ਤੇ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਕੜਕਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ । ਮੌਸਮ ਵਿਭਾਗ ਅਨੁਸਾਰ 12 ਅਪ੍ਰੈਲ ਤੋਂ ਹਿਮਾਚਲ ਵਿੱਚ ਪੱਛਮੀ ਗੜਬੜੀ ਸਰਗਰਮ ਹੋਣ ਦੀ ਉਮੀਦ ਹੈ। ਜਿਸਦੇ ਨਤੀਜੇ ਵਜੋਂ 13 ਅਪ੍ਰੈਲ ਤੋਂ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ, ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਤੇਜ਼ ਧੁੱਪ ਦਾ ਦੌਰ ਹੈ, ਜੋ ਕਿ 12 ਅਪ੍ਰੈਲ ਤੱਕ ਇਸੇ ਤਰ੍ਹਾਂ ਜਾਰੀ ਰਹਿ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ 13 ਤੋਂ 17 ਅਪ੍ਰੈਲ ਦੇ ਵਿਚਾਲੇ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼, ਧੂੜ ਭਰੀ ਹਨੇਰੀ ਅਤੇ ਹਲਕੀ ਪ੍ਰੀ-ਮੌਨਸੂਨ ਦੀਆਂ ਗਤੀਵਿਧੀਆਂ ਹੋਣ ਦੀ ਬਹੁਤ ਸੰਭਾਵਨਾ ਹੈ। ਜਿਸ ਕਾਰਨ ਇਨ੍ਹਾਂ ਰਾਜਾਂ ਵਿੱਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਇਸ ਸਬੰਧੀ ਮੌਸਮ ਵਿਭਾਗ ਦੇ ਮੁੱਖ ਵਿਗਿਆਨੀ ਡਾ.ਮਹੇਸ਼ ਪਾਲਾਵਤ ਨੇ ਕਿਹਾ ਕਿ ਅਪ੍ਰੈਲ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿੱਚ ਕੋਈ ਵੀ ਪੱਛਮੀ ਗੜਬੜੀ ਨਹੀਂ ਦੇਖੀ ਗਈ । ਜਿਸ ਕਾਰਨ ਮੈਦਾਨੀ ਖੇਤਰਾਂ ਵਿੱਚ ਗਰਮੀ ਦਾ ਦੌਰ ਜਾਰੀ ਰਿਹਾ । ਇਸ ਤੋਂ ਇਲਾਵਾ ਪਹਾੜੀਆਂ ‘ਤੇ ਮੀਂਹ ਜਾਂ ਬਰਫ਼ਬਾਰੀ ਦੇ ਰੂਪ ਵਿੱਚ ਕੋਈ ਮਹੱਤਵਪੂਰਨ ਮੌਸਮੀ ਗਤੀਵਿਧੀ ਨਹੀਂ ਦਿਖਾਈ ਦਿੱਤੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”