ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣ ਚੋਣ ਪ੍ਰਚਾਰ ਦੇ ਆਖਰੀ ਪੜਾਅ ‘ਤੇ ਆਪਣਾ ਪੂਰਾ ਜ਼ੋਰ ਲਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਕੀਤਾ। ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਲੋਕ ਸਭਾ ‘ਚ ਜਾਣ ਦਾ ਸਮਾਂ ਆ ਗਿਆ ਹੈ। ਜਦੋਂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਇਤਿਹਾਸ ਲਿਖਿਆ ਜਾਵੇਗਾ, ਜਦੋਂ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਪੁੱਛਿਆ ਜਾਵੇਗਾ ਕਿ ਪਹਿਲਾ ਸੰਸਦ ਮੈਂਬਰ ਕੌਣ ਸੀ ਤਾਂ ਭਗਵੰਤ ਮਾਨ ਦਾ ਨਾਂ ਲਿਆ ਜਾਵੇਗਾ।
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਵਾਰ ਜਲੰਧਰ ਤੋਂ ਲੋਕ ਸਭਾ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਜੋਂ ਜਾਣਗੇ। ਅਗਲੇ ਸਾਲ ਜਦੋਂ ਕੰਮ ਵਧੀਆ ਵਿਖਾਇਆ ਜਾਵੇਗਾ ਤਾਂ ਪੰਜਾਬ ਤੋਂ 13 ਵਿੱਚੋਂ 13 ਸੰਸਦ ਮੈਂਬਰ ਲੋਕ ਸਭਾ ਦੇ ਅੰਦਰ ਜਾਣਗੇ।
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਲਈ ਕੰਮ ਕਰ ਰਹੇ ਹਾਂ। ਤੁਸੀਂ ਕਾਂਗਰਸ ਨੂੰ 60 ਸਾਲ ਦਿੱਤੇ, ਸਾਨੂੰ 11 ਮਹੀਨੇ ਦਿਓ। ਤੁਹਾਡੇ ਪਿਆਰ ਨੇ ਆਪ ਨੂੰ ਕੌਮੀ ਪਾਰਟੀ ਬਣਾਇਆ ਹੈ ਹੁਣ ਰਾਜ ਸਭਾ ਵਿੱਚ ਜਾਣ ਦਾ ਸਮਾਂ ਹੈ।”
ਉਨ੍ਹਾਂ ਕਿਹਾ ਕਿ ਜਲੰਧਰ ਚੋਣਾਂ ‘ਚ ਕਾਂਗਰਸ ਦਾ ਕੋਈ ਵੀ ਵੱਡਾ ਨੇਤਾ ਵੋਟਾਂ ਮੰਗਣ ਨਹੀਂ ਆਇਆ ਅਤੇ ਆਮ ਆਦਮੀ ਪਾਰਟੀ ਦੇ ਦੋ ਮੁੱਖ ਮੰਤਰੀ ਹਨ, ਦੋਵੇਂ ਹੀ ਆਏ ਹਨ ਤੁਹਾਡੇ ਤੋਂ ਵੋਟਾਂ ਮੰਗਣ ਲਈ। ਆਪਣੀ ਝੋਲੀ ਅੱਡ ਕੇ ਤੁਹਾਡੇ ਤੋੰ ਵੋਟਾਂ ਮੰਗ ਰਹੇ ਹਨ।
ਇਹ ਵੀ ਪੜ੍ਹੋ : ਕਿੰਗ ਚਾਰਲਸ ਦੀ ਤਾਜਪੋਸ਼ੀ, ਕੈਮਿਲਾ ਨੇ ਪਹਿਨਿਆ ਬਿਨਾਂ ਕੋਹਿਨੂਰ ਵਾਲਾ ਤਾਜ, ਵੇਖੋ ਰਸਮਾਂ ਦੀਆਂ ਤਸਵੀਰਾਂ
ਕੇਜਰੀਵਾਲ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕਾਂਗਰਸ ਨੂੰ ਤੁਹਾਡੀ ਵੋਟ ਦੀ ਲੋੜ ਨਹੀਂ, ਉਹ ਵੋਟ ਮੰਗਣ ਨਹੀਂ ਆਏ, ਜੇ ਕੋਈ ਵੋਟ ਨਹੀਂ ਮੰਗ ਰਿਹਾ ਤਾਂ ਉਨ੍ਹਾਂ ਨੂੰ ਵੋਟ ਕਿਉਂ ਦੇਣਾ। ਵੋਟਾਂ ਫ੍ਰੀ ਵਿੱਚ ਥੋੜ੍ਹੇ ਹੀ ਆਉਂਦੀਆਂ ਹਨ।
ਲੋਕਾਂ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ ਸੀ ਤਾਂ ਉਨ੍ਹਾਂ ਨੇ ਜਿੱਤ ਦਾ ਵੱਡਾ ਰਿਕਾਰਡ ਬਣਾਇਆ ਸੀ, ਉਸ ਰਿਕਾਰਡ ਨੂੰ ਤੋੜਦੇ ਹੋਏ ਤੁਸੀਂ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾਓ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਵੋਟਾਂ ਮੰਗੀਆਂ।
ਵੀਡੀਓ ਲਈ ਕਲਿੱਕ ਕਰੋ -: