ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਛੱਡਣ ਦੀਆਂ ਚਰਚਾਵਾਂ ਤੇਜ਼ ਹੋ ਰਹੀਆਂ ਹਨ। ਕੈਪਟਨ ਨੇ ਖੁਦ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਨਹੀਂ ਰਹਿਣਗੇ। ਵੱਡੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ‘ਤੇ ਹਮਲੇ ਕੀਤੇ ਜਾ ਰਹੇ ਹਨ। ਹੁਣ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉਨ੍ਹਾਂ ਵਿੱਚ ਸ਼ਾਮਲ ਹੋ ਗਏ ਹਨ। ਆਸ਼ੂ ਨੇ ਕੈਪਟਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਕੈਪਟਨ ਕਾਂਗਰਸ ਛੱਡਣ ਦਾ ਫੈਸਲਾ ਕਰਦੇ ਹਨ ਤਾਂ ਅਸੀਂ ਪਾਰਟੀ ਦਾ ਖਿਆਲ ਰੱਖਾਂਗੇ ਪਰ ਉਹ ਇਕੱਲੇ ਰਹਿ ਜਾਣਗੇ। ਹਾਲਾਂਕਿ ਮੈਨੂੰ ਉਮੀਦ ਹੈ ਕਿ ਅਜਿਹਾ ਨਹੀਂ ਹੋਵੇਗਾ।
ਇਸ ਤੋਂ ਪਹਿਲਾਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਸੀ। ਸੁਰਜੇਵਾਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕਾਂ ਦੇ ਕਹਿਣ ‘ਤੇ ਬਦਲਿਆ ਗਿਆ ਸੀ। ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਹੈ। ਉਨ੍ਹਾਂ ਨੇ ਆਪਣੇ ਪੱਧਰ ‘ਤੇ ਫੈਸਲਾ ਨਹੀਂ ਲਿਆ, ਪੰਜਾਬ ਦੇ 78 ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਬਦਲਣ ਲਈ ਲਿਖ ਕੇ ਦਿੱਤਾ ਸੀ। ਜੇ ਹਾਈਕਮਾਨ ਅਜਿਹਾ ਨਾ ਕਰਦੀ ਤਾਂ ਉਹ ਤਾਨਾਸ਼ਾਹ ਅਖਵਾਉਂਦੀ। ਇੱਕ ਪਾਸੇ 78 ਵਿਧਾਇਕ ਅਤੇ ਇੱਕ ਪਾਸੇ ਸਿਰਫ ਮੁੱਖ ਮੰਤਰੀ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਸ ਤੋਂ ਪਹਿਲਾਂ ਬੀਤੇ ਦਿਨ ਹਰੀਸ਼ ਰਾਵਤ ਨੇ ਵੀ ਉਨ੍ਹਾਂ ‘ਤੇ ਆਪਣੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ ਅਤੇ ਬੇਇਜ਼ਤ ਕਰਨ ਦੀ ਗੱਲ ਤੋਂ ਵੀ ਇਨਕਾਰ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂਆਂ ‘ਤੇ ਮੋੜਵਾਂ ਜਵਾਬ ਦਿੰਦੇ ਹੋਏ ਕਿਹਾ ਕਿ ਪਾਰਟੀ ਅਜਿਹੀ ਸਥਿਤੀ ਵਿੱਚ ਹੈ ਕਿ ਉਹ ਆਪਣੇ ਝੂਠਾਂ ਦਾ ਸਹੀ ਤਾਲਮੇਲ ਵੀ ਨਹੀਂ ਕਰ ਪਾ ਰਹੀ। ਕੈਪਟਨ ਅਮਰਿੰਦਰ ਨੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦੀ ਹਾਲਤ ਪੂਰੀ ਤਰ੍ਹਾਂ ਵਿਗੜੀ ਹੋਈ ਹੈ ਅਤੇ ਸੰਕਟ ਦਿਨੋ-ਦਿਨ ਵਿਗੜਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਭਰਤੀ ਘਪਲਾ : ਮਜੀਠੀਆ ਨੇ ਭਰਤੀ ਪ੍ਰਕਿਰਿਆ ਨਵੇਂ ਸਿਰੇ ਤੋਂ ਕਰਵਾਉਣ ਦੀ ਕੀਤੀ ਮੰਗ