Now Punjab Deputy Speaker : ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸੂਬੇ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਵੀ ਇਸ ਦੀ ਲਪੇਟ ਵਿਚ ਆ ਗਏ ਹਨ। ਅੱਜ ਉਨ੍ਹਾਂ ਦੀ ਰਿਪੋਰਟ ਵਿਚ ਕੋਰੋਨਾ ਰਿਪੋਰਟ ਵੀ ਪਾਜ਼ਿਟਿਵ ਪਾਈ ਗਈ ਹੈ। ਦੱਸਣਯੋਗ ਹੈ ਕਿ ਅੱਜ ਪੰਜਾਬ ਦੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਵੀ ਦੀ ਰਿਪੋਰਟ ਵੀ ਕੋਰੋਨਾ ਪਾਜ਼ਿਟਿਵ ਪਾਈ ਗਈ ਸੀ। ਅੱਜ ਬਠਿੰਡਾ ਵਿਚ ਉਨ੍ਹਾਂ ਦਾ ਸਾਵਧਾਨੀ ਪੱਖੋਂ ਕੋਰੋਨਾ ਟੈਸਟ ਲਈ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਦੱਸਣਯੋਗ ਹੈ ਕਿ ਡਿਪਟੀ ਸਪੀਕਰ ਸ. ਭੱਟੀ ਨੇ ਬੀਤੇ ਦਿਨ ਅਜ਼ਾਦੀ ਦਿਹਾੜੇ ਮੌਕੇ ਫ਼ਰੀਦਕੋਟ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਲਈ ਸਮਾਗਮ ਵਿਚ ਵੀ ਸ਼ਾਮਲ ਹੋਏ ਸਨ। ਇਸ ਸਮਾਗਮ ਵਿਚ ਕਾਂਗਰਸ ਵਿਧਾਇਕ ਸ੍ਰੀ ਮੁਹੰਮਦ ਸਦੀਕ ਤੋਂ ਇਲਾਵਾ ਕੁਝ ਹੋਰ ਅਹਿਮ ਸਿਆਸੀ ਆਗੂਆਂ ਅਤੇ ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਸੀ। ਹੁਣ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਉਨ੍ਹਾਂ ਦੇ ਸੰਪਰਕ ਵਿਚ ਆਏ ਅਧਿਕਾਰੀਆਂ ਤੇ ਸਿਆਸੀ ਆਗੂਆਂ ਦੇ ਸੈਂਪਲ ਲਏ ਜਾਣਗੇ। ਮਿਲੀ ਜਾਣਕਾਰੀ ਮੁਤਾਬਕ ਸ. ਭੱਟੀ ਆਪਣੀ ਸਰਕਾਰੀ ਰਿਹਾਇਸ਼ ਵਿਚ ਹੀ ਆਈਸੋਲੇਸ਼ਨ ਵਿਚ ਰਹਿਣਗੇ ਅਤੇ ਉਥੇ ਹੀ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ।