Now the budget of Punjab : ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕਰਨ ਦੀ ਤਰੀਕ ਵਿੱਚ ਇੱਕ ਵਾਰ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਰਕਾਰ ਵੱਲੋਂ ਬਜਟ 5 ਮਾਰਚ ਦੀ ਥਾਂ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਕੀਤ ਗਏ ਐਲਾਨ ਵਿੱਚ ਬਜਟ ਪੇਸ਼ ਕਰਨ ਦੀ ਤਰੀਕ 8 ਮਾਰਚ ਹੀ ਰੱਖੀ ਗਈ ਸੀ ਪਰ ਫਿਰ ਸਰਕਾਰ ਨੂੰ ਤਬਦੀਲ ਕਰਕੇ 5 ਮਾਰਚ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਚੈਂਬਰ ਵਿੱਚ ਇੱਕ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਇਸ ਕਮੇਟੀ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਵਿਤ ਮੰਤਰੀ ਮਨਪ੍ਰੀਤ ਬਦਲ, ਜੰਗਲਾਤ ਮੰਤਰੀ ਸਾਧੂ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਸਨ। ਕਮੇਟੀ ਨਾਲ ਗੱਲਬਾਤ ਕਰਕੇ ਵਿਧਾਨ ਸਭਾ ਦਾ 3 ਮਾਰਚ ਤੋਂ 10 ਮਾਰਚ ਤੱਕ ਦਾ ਪ੍ਰੋਗਰਾਮ ਦੀ ਸਿਫਾਰਿਸ਼ ਕੀਤੀ ਗਈ। ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਤੀਜਾ ਦਿਨ ਚੱਲ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ, ਪੰਜਾਬ ਵਿਧਾਨ ਸਭਾ ਦੇ 14ਵੇਂ ਸੈਸ਼ਨ (ਬਜਟ ਸੈਸ਼ਨ) ਨੂੰ 1 ਤੋਂ 10 ਮਾਰਚ ਤੱਕ ਬੁਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। 8 ਮਾਰਚ ਨੂੰ ਪੰਜਾਬ ਦਾ 14ਵਾਂ ਬਜਟ ਸਵੇਰੇ 11 ਵਜੇ ਪੇਸ਼ ਕੀਤਾ ਜਾਵੇਗਾ।