ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੀ ਹਰ ਬਾਲਿਗ ਮਹਿਲਾ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗੀ। ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਵਿਧਾਨਸਭਾ ਵਿੱਚ ਬਜਟ 2024-25 ਪੇਸ਼ ਕਰਦਿਆਂ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਦਾ ਐਲਾਨ ਕੀਤਾ। ਦਿੱਲੀ ਸਰਕਾਰ ਅਗਲੇ ਸਾਲ ਤੋਂ ਇਸ ਯੋਜਨਾ ਸ਼ੁਰੂ ਕਰੇਗੀ।
ਜਾਣਕਾਰੀ ਅਨੁਸਾਰ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ 76,000 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਵਿੱਚ ਸਿੱਖਿਆ ਲਈ 16000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਬਜਟ ਵਿੱਚ ਬਜ਼ੁਰਗਾਂ ਦੀ ਤੀਰਥ ਯਾਤਰਾ ਲਈ 80 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਦਿੱਲੀ ਸਰਕਾਰ ਅਗਲੇ ਸਾਲ ਤੋਂ ਮੁੱਖ ਮੰਤਰੀ ਮਹਿਲਾ ਸੰਮਾਨ ਯੋਜਨਾ ਸ਼ੁਰੂ ਕਰੇਗੀ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਸਨਰਾਈਜ਼ ਹੈਦਰਾਬਾਦ ਨੂੰ ਮਿਲਿਆ ਨਵਾਂ ਕਪਤਾਨ, ਪੈਟ ਕਮਿੰਸ ਨੂੰ ਸੌਂਪੀ ਗਈ ਜ਼ਿੰਮੇਵਾਰੀ
ਮੰਤਰੀ ਆਤਿਸ਼ੀ ਨੇ ਕਿਹਾ ਕਿ ਚਾਲੂ ਸਾਲ ਦੇ ਬਜਟ ਨੂੰ ਸੋਧ ਕੇ 74900 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਸਥਾਨਕ ਸੰਸਥਾਵਾਂ ਨੂੰ ਲਗਭਗ 8.5 ਹਜ਼ਾਰ ਕਰੋੜ ਰੁਪਏ ਦਿੱਤੇ ਜਾਣਗੇ। ਹਸਪਤਾਲਾਂ ਲਈ 6000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਮੁਹੱਲਾ ਕਲੀਨਿਕ ਲਈ 2000 ਕਰੋੜ ਰੁਪਏ ਦਾ ਪ੍ਰਬੰਧ ਹੈ। ਦਵਾਈਆਂ ਲਈ 600 ਕਰੋੜ ਰੁਪਏ ਦਾ ਪ੍ਰਬੰਧ ਹੈ।
ਵੀਡੀਓ ਲਈ ਕਲਿੱਕ ਕਰੋ -: