ਜਿਲ੍ਹਾ ਲੁਧਿਆਣਾ ‘ਚ ਅੱਜ ਭਾਵੇਂ ਕੋਰੋਨਾ ਪਾਜੀਟਿਵ ਮਾਮਲਿਆਂ ਦੀ ਗਿਣਤੀ ਤਾਂ ਘੱਟ ਗਈ ਹੈ ਪਰ ਮਹਾਮਾਰੀ ਕਾਰਨ ਮਰਨ ਵਾਲਿਆਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਪਿਛਲੇ 24 ਘੰਟਿਆਂ ‘ਚ ਲੁਧਿਆਣਾ ਵਿਖੇ ਕੋਰੋਨਾ ਦੇ 438 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਤੇ 20 ਦੀ ਮੌਤ ਹੋ ਗਈ।
ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ 73867 ਕੋਰੋਨਾ ਪਾਜੀਟਿਵ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ 1298578ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਪੈਂਡਿੰਗ ਰਿਪੋਰਟਾਂ ਦੇ ਆਧਾਰ ‘ਤੇ ਅੱਜ 502 ਸੈਂਪਲਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਸੀ ਜਿਨ੍ਹਾਂ ‘ਚੋਂ 438 ਜਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ ਤੇ 63 ਸੈਂਪਲਾਂ ਦੀ ਰਿਪੋਰਟ ਬਾਹਰਲੇ ਜਿਲ੍ਹਿਆਂ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : ਕੀ ਭਾਰਤ ‘ਚ ਬੰਦ ਹੋਵੇਗਾ WhatsApp ? ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ ਦੇ ਖਿਲਾਫ ਪਹੁੰਚਿਆ ਦਿੱਲੀ ਹਾਈਕੋਰਟ !
ਪਾਜੀਟਿਵ ਵਿਅਕਤੀਆਂ ਦੇ ਸੰਪਰਕ ‘ਚ ਆਏ ਵਿਅਕਤੀ ਦੀ ਗਿਣਤੀ 7, ਓ. ਪੀ. ਡੀ. 89, ਆਈ. ਐੱਲ. ਆਈ.-249, ਏ. ਐੱਨ. ਸੀ.-2, ਹੈਲਥ ਕੇਅਰ ਵਰਕਰ-1 ਹਨ। ਕੁੱਲ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 82424 ਅਤੇ ਬਾਹਰਲੇ ਜਿਲ੍ਹਿਆਂ ਦੇ ਕੁੱਲ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 10716 ਹੋ ਚੁੱਕੀ ਹੈ। ਅੱਜ 34 ਮੌਤਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚੋਂ 20 ਜਿਲ੍ਹਾ ਲੁਧਿਆਣਾ ਤੋਂ, 3 ਜਿਲ੍ਹਾ ਸੰਗੂਰਰ ਤੋਂ, 2 ਜਿਲ੍ਹਾ ਜਲੰਧਰ ਤੋਂ, ਬਰਨਾਲਾ, ਹੁਸ਼ਿਆਰਪੁਰ, ਪਠਾਨਕੋਟ, ਫਤਿਹਗੜ੍ਹ, ਗੁਰਦਾਸਪੁਰ, ਪਟਿਆਲੇ ਤੋਂ 1-1 ਤੇ 3 ਹਰਿਆਣਾ ਰਾਜ ਨਾਲ ਸਬੰਧਤ ਹਨ।
ਕੋਰੋਨਾ ਨਾਲ ਜਿਲ੍ਹਾ ਲੁਧਿਆਣਾ ‘ਚ 1928 ਲੋਕਾਂ ਦੀ ਮੌਤ ਹੋ ਚੁੱਕੀ ਹੈ। 283 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। 6467 ਵਿਅਕਤੀਆਂ ਦੇ ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ। ਬੇਸ਼ੱਕ ਲੁਧਿਆਣਾ ‘ਚ ਕੋਵਿਡ-19 ਦੇ ਕੇਸ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ ਪਰ ਦੂਜੇ ਪਾਸੇ ਟੀਕਾਕਰਨ ਦੀ ਦਿਸ਼ਾ ‘ਚ ਲੁਧਿਆਣਾ ਪੰਜਾਬ ਦਾ ਮੋਹਰੀ ਜਿਲ੍ਹਾ ਬਣ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵਾਰ-ਵਾਰ ਮਾਸਕ ਪਹਿਨਣ ਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ ਦੀ ਹਦਾਇਤ ਦਿੰਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਨਹਿਰ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਤਹਿਤ ਸਾਰੀਆਂ ਕਾਲੋਨੀਆਂ ਲਿਆਉਣ ਲਈ ਯੋਜਨਾ ਉਲੀਕਣ ਦੇ ਦਿੱਤੇ ਨਿਰਦੇਸ਼