ਪਰਾਲੀ ਸੜਨ ਦੀ ਜਾਣਕਾਰੀ ਮਿਲਣ ‘ਤੇ ਜਾਂਚ ਕਰਨ ਆਏ ਅਧਿਕਾਰੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਬੰਧਕ ਬਣਾ ਲਿਆ। ਇਕ ਹਫਤੇ ਦੇ ਅੰਦਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਦੀ ਬਣਾਏ ਜਾਣ ਦਾ ਇਹ ਤੀਜਾ ਮਾਮਲਾ ਹੈ।
ਭਾਕਿਯੂ ਕਾਦੀਆਂ ਦੇ ਸੂਬਾਈ ਉਪ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨਾਂ ਨੇ ਮਾਲ ਵਿਭਾਗ ਤੇ ਪਾਵਰਕਾਮ ਮੁਲਾਜ਼ਮਾਂ ਨੂੰ ਬੰਧਕ ਬਣਾਏ ਜਾਣ ਦੇ ਬਾਅਦ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪੂਰਾ ਸਾਲ ਇੰਡਸਟਰੀ ਜੋ ਕਿ ਪ੍ਰਦੂਸ਼ਣ ਕਰਦੀ ਹੈ, ਦੇ ਵਿਰੁੱਧ ਸਰਕਾਰ ਕਾਰਵਾਈ ਨਹੀਂ ਕਰਦੀ ਜਦੋਂ ਕਿ ਹਵਾ ਪ੍ਰਦੂਸ਼ਣ ਲਈ ਸਰਕਾਰ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਦੀ ਗੱਲ ਕਰ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ACP ਦਾ ਰੀਡਰ ਰਿਸ਼ਵਤ ਲੈਂਦਾ ਕਾਬੂ, ਕੇਸ ਰਫਾ-ਦਫਾ ਕਰਨ ਲਈ ਮੰਗੇ ਸੀ 10,000 ਰੁ.
ਨਾਇਬ ਤਹਿਸੀਲਦਾਰ ਵਿਕਰਮ ਨੇ ਕਿਸਾਨਾਂ ਨੂੰ ਕੋਈ ਕਾਰਵਾਈ ਨਾ ਹੋਣ ਦਾ ਭਰੋਸਾ ਦਿਵਾਇਆ ਤਾਂ ਬੰਧਕ ਅਧਿਕਾਰੀਆਂ ਨੂੰ ਰਿਹਾਅ ਕਰਵਾਇਆ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਡੱਲੇਵਾਲ) ਦੇ ਪ੍ਰਧਾਨ ਜਗਜੀਤ ਸਿੰਘ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਮੁਖੀ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਪਰਾਲੀ ਪ੍ਰਬੰਧਨ ਲਈ ਉਪਰਾਲੇ ਕਰਨੇ ਚਾਹੀਦੇ ਸਨ ਪਰ ਅਜਿਹਾ ਨਹੀਂ ਹੋਇਆ। ਜਿਸ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ। ਹੁਣ ਰੈੱਡ ਐਂਟਰੀ ਕਰਨਾ ਕਿਸਾਨਾਂ ਨਾਲ ਧੱਕੇਸ਼ਾਹੀ ਹੈ।
ਵੀਡੀਓ ਲਈ ਕਲਿੱਕ ਕਰੋ -: