ਫਾਜ਼ਿਲਕਾ: ਪੰਜਾਬ ਸਰਕਾਰ ਪਰਾਲੀ ਸਾੜਨ ਨੂੰ ਲੈ ਕੇ ਕਾਫੀ ਚੌਕਸ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸੇ ਦੌਰਾਨ ਪਰਾਲੀ ਸਾੜਨ ਦੀ ਸੂਚਨਾ ਮਿਲਣ ’ਤੇ ਪ੍ਰਸ਼ਾਸਨਿਕ ਟੀਮ ਫਾਜ਼ਿਲਕਾ ਦੇ ਪਿੰਡ ਨੱਥੂ ਚਿਸ਼ਤੀਆਂ ਵਿਖੇ ਪੁੱਜੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨਿਕ ਟੀਮ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲਗ ਪਏ।
ਪਿੰਡ ਨੱਥੂ ਚਿਸ਼ਤੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਨੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਹਾਜ਼ਰ ਕਿਸਾਨਾਂ ਨੇ ਮਾਲ ਵਿਭਾਗ ਅਤੇ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਸਾਰਾ ਸਾਲ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ, ਸਗੋਂ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘ਮਾਰ ਖਾ ਕੇ ਦਰਦ ਹੋ ਰਿਹਾ, ਐਨਰਜੀ ਨਹੀਂ ਬਚੀ…’, ਸ਼ਰਧਾ ਦੀ ਵ੍ਹਾਟਸਐਪ ਚੈਟ ‘ਚ ਜ਼ੁਲਮ ਦੀ ਕਹਾਣੀ
ਜਾਣਕਾਰੀ ਅਨੁਸਾਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਨਾਇਬ ਤਹਿਸੀਲਦਾਰ ਵਿਕਰਮ ਸਿੰਘ ਪਿੰਡ ‘ਚ ਪੁੱਜੇ ਅਤੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਨਾਇਬ ਤਹਿਸੀਲਦਾਰ ਵਿਕਰਮ ਸਿੰਘ ਨੇ ਕਿਸਾਨਾਂ ਨੂੰ ਕੋਈ ਕਾਰਵਾਈ ਨਾ ਹੋਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ਨੇ ਬੰਧਕਾਂ ਨੂੰ ਰਿਹਾਅ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: