Olympic champion Sushil : ਭਾਰਤ ਦੇ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਨੂੰ ਸਾਗਰ ਧਨਖੜ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦਿੱਤੀ। ਇੰਸਪੈਕਟਰ ਸ਼ਿਵਕੁਮਾਰ, ਇੰਸਪੈਕਟਰ ਕਰਮਬੀਰ ਦੀ ਅਗਵਾਈ ਵਾਲੀ ਅਤੇ ਏਸੀਪੀ ਅਤਰ ਸਿੰਘ ਦੀ ਨਿਗਰਾਨੀ ਹੇਠ ਸਪੈਸ਼ਲ ਸੈੱਲ ਐਸਆਰ ਦੀ ਟੀਮ ਨੇ ਛਤਰਸਾਲ ਸਟੇਡੀਅਮ ਵਿਚ 23 ਸਾਲ ਪੁਰਾਣੀ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ਵਿਚ ਦਿਲੀ ਦੇ ਮੁੰਡਕਾ ਖੇਤਰ ਤੋਂ ਸੁਸ਼ੀਲ ਕੁਮਾਰ ਅਤੇ ਅਜੈ ਨੂੰ ਗ੍ਰਿਫਤਾਰ ਕੀਤਾ ਹੈ।
ਜੂਨੀਅਰ ਨੈਸ਼ਨਲ ਚੈਂਪੀਅਨ ਪਹਿਲਵਾਨ ਸਾਗਰ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿਚ ਪਹਿਲਵਾਨਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਮਾਰਿਆ ਗਿਆ ਸੀ। ਇਸ ਵਿਵਾਦ ਵਿੱਚ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਦਾ ਨਾਮ ਸਾਹਮਣੇ ਆ ਰਿਹਾ ਹੈ। ਸੁਸ਼ੀਲ ਕੁਮਾਰ ਘਟਨਾ ਤੋਂ ਬਾਅਦ ਤੋਂ ਫਰਾਰ ਹੈ। ਉਸਦੀ ਭਾਲ ਵਿਚ ਦਿੱਲੀ ਅਤੇ ਹਰਿਆਣਾ ਪੁਲਿਸ ਲਗਾਤਾਰ ਛਾਪੇ ਮਾਰ ਰਹੀ ਹੈ। ਹੁਣ ਜਾਂਚ ਦੇ ਲਿੰਕ ਵੀ ਪੰਜਾਬ ਨਾਲ ਜੁੜ ਗਏ ਹਨ। ਦਰਅਸਲ, ਸਾਗਰ ਪਹਿਲਵਾਨ ਕਤਲ ਕੇਸ ਵਿਚ ਵਾਂਟੇਡ ਪਹਿਲਵਾਨ ਸੁਸ਼ੀਲ ਕੁਮਾਰ ਦੇ ਕੋਲ ਜਿਹੜਾ ਮੋਬਾਈਲ ਹੈ, ਉਹ ਬਠਿੰਡਾ ਨਿਵਾਸੀ ਸੁਖਬੀਰ ਸਿੰਘ ਉਰਫ ਕਾਲਾ ਪਹਿਲਵਾਨ ਦੇ ਨਾਂ ‘ਤੇ ਹੈ।