12 ਤੋਂ 14 ਫਰਵਰੀ ਤੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਖੇਡਾਂ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਮੰਤਰੀ ਅਨਮੋਲ ਗਗਨ ਮਾਨ ਨੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਡਾਂ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਖਿਡਾਰੀ ਪੈਦਾ ਕੀਤੇ ਜਾਣ।
ਮੰਤਰੀ ਮਾਨ ਨੇ ਦੱਸਿਆ ਕਿ ਹਾਕੀ, ਕਬੱਡੀ, ਕੁਸ਼ਤੀ, ਸਾਈਕਲਿੰਗ, ਰੱਸਾਕਸ਼ੀ ਆਦਿ ਦੇ ਤਿੰਨ ਰੋਜ਼ਾ ਮੈਚ ਕਰਵਾਏ ਜਾਣਗੇ ਤੇ ਨਾਲ ਹੀ ਉਨ੍ਹਾਂ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਇਨ੍ਹਾਂ ਖੇਡਾਂ ਨੂੰ ਲੋਕਪ੍ਰਿਯਤਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਹਰ ਸੰਭੲ ਮਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PM Modi ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ-‘ਅਗਲੀਆਂ ਚੋਣਾਂ ‘ਚ ਦਰਸ਼ਕ ਗੈਲਰੀ ‘ਚ ਨਜ਼ਰ ਆਉਣਗੇ ਵਿਰੋਧੀ’
ਡੀਸੀ ਸਾਕਸ਼ੀ ਸਿਨ੍ਹਾ ਨੇ ਦੱਸਿਆ ਕਿ ਇਸ ਵਾਰ ਪੇਂਡੂ ਓਲੰਪਿਕ ਖੇਡਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ। ਤੇ ਇਹ ਖੇਡਾਂ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਚ 12 ਤੋਂ 14 ਫਰਵਰੀ ਤੱਕ ਕਰਵਾਈਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ –