ਪੰਜਾਬ ਦੇ ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਪਹਿਲੀ ਜਮਾਤ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣਗੇ।
ਇਸ ਮੌਕੇ ਮੀਤ ਹੇਅਰ ਨੇ ਦੱਸਿਆ ਕਿ ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਲਈ ਸੂਬੇ ਵਿੱਚ ਹਾਕੀ ਦੇ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਖਿਡਾਰੀਆਂ ਤੋਂ ਸੁਝਾਅ ਮੰਗੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਟੀਮ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ, BSF ਵੱਲੋਂ ਫਾਇਰਿੰਗ ‘ਤੋਂ ਬਾਅਦ ਪਰਤਿਆ ਵਾਪਿਸ
ਇਸ ਮੌਕੇ ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਿੱਚ ਕੈਪਟਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਆਦਿ ਹਾਜ਼ਰ ਸਨ। ਮੌਕੇ ‘ਤੇ ਓਲੰਪਿਕ ਤਮਗਾ ਜੇਤੂ ਰੁਪਿੰਦਰਪਾਲ ਸਿੰਘ, ਦਿਲਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਹਾਕੀ ਖਿਡਾਰੀਆਂ ਨੇ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ਼ ਵਾਲੀਆਂ ਟੀ-ਸ਼ਰਟਾਂ ਅਤੇ ਹਾਕੀ ਸਟਿੱਕਾਂ ਭੇਟ ਕੀਤੀਆਂ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਨਗੇ ਅਤੇ ਆਉਣ ਵਾਲੇ ਮੈਚਾਂ ਵਿੱਚ ਆਪਣੇ ਪ੍ਰਦਰਸ਼ਨ ਵਿੱਚ ਹੋਰ ਸੁਧਾਰ ਕਰਨਗੇ। ਟੀਮ ਦੇ ਮਿਡਫੀਲਡਰ ਅਤੇ ਓਲੰਪਿਕ ਵਿੱਚ ਭਾਰਤ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।