ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋਇਆ ਸੀ। ਅਜਿਹੇ ਵਿਚ ਹਰ ਸਾਲ 26 ਨਵੰਬਰ ਨੂੰ ਦੇਸ਼ ਵਿਜ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
PM ਮੋਦੀ ਨੇ ਸੰਵਿਧਾਨ ਦਿਵਸ ‘ਤੇ ਭਾਰਤ ਦੇ ਨਾਗਰਿਕਾਂ ਨੂੰ ਲਿਖਿਆ ਪੱਤਰ ਜਿਸ ਵਿਚ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੀ ਮਹਾਨਤਾ, ਜੀਵਨ ਵਿਚ ਮੌਲਿਕ ਫਰਜ਼ਾਂ ਦਾ ਮਹੱਤਵ ਤੇ ਸਾਨੂੰ ਪਹਿਲੀ ਵਾਰ ਵੋਟਰ ਬਣਨ ਦਾ ਉਤਸਵ ਕਿਉਂ ਮਨਾਉਣਾ ਚਾਹੀਦਾ ਹੈ, ਅਜਿਹੇ ਕਈ ਵਿਸ਼ਿਆਂ ‘ਤੇ ਪੀਐੱਮ ਮੋਦੀ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ।
PM ਮੋਦੀ ਨੇ ਲਿਖਿਆ ਕਿ 26 ਨਵੰਬਰ ਹਰ ਭਾਰਤੀ ਲਈ ਗੌਰਵਸ਼ਾਲੀ ਦਿਨ ਹੈ। ਸਾਡਾ ਸੰਵਿਧਾਨ ਇਕ ਅਜਿਹਾ ਪਵਿੱਤਰ ਦਸਤਾਵੇਜ਼ ਹੈ ਜੋ ਨਿਰੰਤਰ ਦੇਸ਼ ਦੇ ਵਿਕਾਸ ਦਾ ਸੱਚਾ ਮਾਰਗਦਰਸ਼ਕ ਬਣਿਆ ਹੋਇਆ ਹੈ। ਇਹ ਭਾਰਤ ਦੇ ਸੰਵਿਧਾਨ ਦੀ ਸ਼ਕਤੀ ਹੈ। ਸੰਵਿਧਾਨ ਦੀ ਵਜ੍ਹਾ ਤੋਂ ਹੀ ਮੈਨੂੰ 24 ਸਾਲਾਂ ਤੋਂ ਲਗਾਤਾਰ ਸਰਕਾਰ ਦੇ ਮੁਖੀਆ ਵਜੋਂ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਤੇ ਸਕੂਲ-ਕਾਲਜ ਨੂੰ 18 ਸਾਲ ਦੇ ਪਹਿਲੀ ਵਾਰ ਵੋਟਰਾਂ ਦਾ ਸਨਮਾਨ ਕਰਕੇ ਸੰਵਿਧਾਨ ਦਿਵਸ ਮਨਾਉਣ ਲਈ ਕਿਹਾ ਤੇ ਨਾਗਰਿਕਾਂ ਨੂੰ ਆਪਣੇ ਫਰਜ਼ਾਂ ਨੂੰ ਪੂਰਾ ਕਰਨ ਦੀ ਆਪਣੀ ਸਹੁੰ ਦੀ ਪੁਸ਼ਟੀ ਕਰਨ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ 1 IED ਸਣੇ 2 ਅੱ.ਤ.ਵਾ/ਦੀਆਂ ਨੂੰ ਕੀਤਾ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ ਮੁਲਜ਼ਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਿਖਿਆ ਕਿ ਅੱਜ ਦਾ ਦਿਨ ਸਾਨੂੰ ਸਾਡੇ ਸੰਵਿਧਾਨ ਦੀ ਮਹੱਤਤਾ ਤੇ ਉਸ ਦੁਆਰਾ ਪ੍ਰਦਾਨ ਕੀਤੇ ਗਏ ਅਧਿਕਾਰਾਂ ਦੀ ਯਾਦ ਦਿਵਾਉਂਦਾ ਹੈ। ਭਾਰਤੀ ਸੰਵਿਧਾਨ ਲੋਕਤੰਤਰ, ਸਮਾਨਤਾ ਅਤੇ ਨਿਆਂ ਦਾ ਪ੍ਰਤੀਕ ਹੈ, ਆਓ ਅਸੀਂ ਸਾਰੇ ਮਿਲ ਕੇ ਸੰਵਿਧਾਨ ਦਾ ਸਤਿਕਾਰ ਕਰਦੇ ਹੋਏ ਆਪਣੇ ਫ਼ਰਜ਼ਾਂ ਨੂੰ ਨਿਭਾਈਏ।
ਵੀਡੀਓ ਲਈ ਕਲਿੱਕ ਕਰੋ -:
























